ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
Thursday, Apr 23, 2026 - 03:47 PM (IST)
ਫ਼ਰੀਦਕੋਟ (ਜਗਦੀਸ਼) : ਜ਼ਿਲੇ ਦੇ ਕਸਬੇ ਜੈਤੋ ਵਿਖੇ ਇਕ ਵਿਅਕਤੀ ਦੀ ਨਸ਼ੇ ਕਾਰਣ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ’ਤੇ ਸੀ ਤਾਂ ਇਤਲਾਹ ਮਿਲੀ ਸੀ ਕਿ ਮਨਜੀਤ ਕੁਮਾਰ ਪੁੱਤਰ ਦੀਨਾ ਨਾਥ ਜੋ ਨਸ਼ਾ ਕਰਨ ਦਾ ਆਦੀ ਹੈ, ਜਦ ਕਿਸੇ ਵਿਅਕਤੀ ਨਾਲ ਨਸ਼ਾ ਕਰ ਰਿਹਾ ਸੀ ਤਾਂ ਨਸ਼ੇ ਦੀ ਓਵਰ ਡੋਜ਼ ਕਾਰਨ ਉਸ ਦੀ ਮੌਤ ਹੋ ਗਈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
