ਫਿਰੋਜ਼ਪੁਰ : ਨਸ਼ੇ ਦੀ ਓਵਰਡੋਜ਼ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ

Tuesday, Dec 10, 2019 - 09:04 PM (IST)

ਫਿਰੋਜ਼ਪੁਰ : ਨਸ਼ੇ ਦੀ ਓਵਰਡੋਜ਼ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ

ਫਿਰੋਜ਼ਪੁਰ,(ਕੁਮਾਰ) : ਫਿਰੋਜ਼ਪੁਰ 'ਚ ਅੱਜ ਨਸ਼ੇ ਦੀ ਓਵਰਡੋਜ਼ ਨਾਲ ਇਕ 30 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਡਾਕਟਰਾਂ ਮੁਤਾਬਕ ਉਕਤ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਖੁਦ ਨੂੰ ਨਸ਼ੇ ਦਾ ਟੀਕਾ ਲਗਾਇਆ ਸੀ, ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਹੋਣ ਕਰਕੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰਖਵਾਇਆ ਗਿਆ ਹੈ।  


Related News