ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Thursday, Aug 29, 2019 - 06:54 PM (IST)

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਫਿਰੋਜ਼ਪੁਰ,(ਮਲਹੋਤਰਾ): ਸ਼ਹਿਰ ਦੇ ਪਿੰਡ ਬੱਗੇ ਕੇ ਪਿੱਪਲ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਪਿੰਡ ਬੱਗੇ ਕੇ ਪਿੱਪਲ ਵਿਖੇ ਰਣਜੀਤ ਸਿੰਘ ਉਰਫ ਬੱਬੂ ਨਸ਼ਾ ਕਰਨ ਦਾ ਆਦੀ ਸੀ। ਜਿਸ ਨੇ ਬੁੱਧਵਾਰ ਰਾਤ ਟੀਕਾ ਲਾਇਆ, ਜਿਸ ਕਾਰਨ ਉਸ ਦੀ ਹਾਲਤ ਬਹੁਤ ਖਰਾਬ ਹੋ ਗਈ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪੰਜ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ ਤੇ ਉਸ ਦਾ ਇਕ ਮੁੰਡਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦਾ ਇਲਾਜ ਕਰਵਾਇਆ ਜਾ ਰਿਹਾ ਸੀ। 
 


Related News