ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮ੍ਰਿਤਕ ਦੀ ਮਾਂ ਪਈ ਮੰਜੇ ''ਤੇ

Sunday, Jul 14, 2019 - 11:25 AM (IST)

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮ੍ਰਿਤਕ ਦੀ ਮਾਂ ਪਈ ਮੰਜੇ ''ਤੇ

ਜ਼ੀਰਾ (ਅਕਾਲੀਆਂ ਵਾਲਾ) - ਜ਼ੀਰਾ ਵਿਧਾਨ ਸਭਾ ਹਲਕੇ ਦੇ ਪਿੰਡ ਕਿਲੀ ਨੌਂ ਅਬਾਦ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਨਛੱਤਰ ਸਿੰਘ (32) ਪੁੱਤਰ ਅਨੂਪ ਸਿੰਘ ਦੀ ਮੌਤ ਹੋ ਜਾਣ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਨਛੱਤਰ ਸਿੰਘ ਦੇ ਪਿਤਾ ਅਨੂਪ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਪਿਛਲੇ ਤਿੰਨ ਚਾਰ ਸਾਲ ਤੋਂ ਬੀਮਾਰ ਹੈ। ਨਛੱਤਰ ਸਿੰਘ ਪਹਿਲਾ ਫੋਟੋਗ੍ਰਾਫੀ ਦਾ ਕੰਮ ਕਰਦਾ ਸੀ ਅਤੇ ਬਾਅਦ 'ਚ ਉਹ ਇਕ ਪੈਟਰੋਲ ਪੰਪ 'ਤੇ ਨੌਕਰੀ ਕਰਨ ਲੱਗਾ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਮਨਜੀਤ ਕੌਰ ਬੇਟੀ ਰਵਨੀਤ ਕੌਰ (11) ਬੇਟਾ ਗੁਰੂ ਅੰਸ਼ ਸਿੰਘ (7) ਨੂੰ ਛੱਡ ਗਿਆ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਉਸ ਦੇ ਘਰ ਦਾ ਗੁਜ਼ਾਰਾ ਨਛੱਤਰ ਕਰਕੇ ਹੀ ਚੱਲਦਾ ਸੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਵਿੱਤੀ ਸਹਾਇਤਾ ਕੀਤੀ ਜਾਵੇ, ਤਾਂਕਿ ਇਸ ਤਰ੍ਹਾਂ ਉਸ ਦੇ ਘਰ ਦਾ ਗੁਜ਼ਾਰਾ ਅਤੇ ਮਾਤਾ ਦਾ ਇਲਾਜ ਹੋ ਸਕੇ।


author

rajwinder kaur

Content Editor

Related News