ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਸ਼ਮਸ਼ਾਨਘਾਟ ''ਚੋਂ ਮਿਲੀ ਲਾਸ਼, ਇਲਾਕੇ ''ਚ ਫ਼ੈਲੀ ਸਨਸਨੀ
Friday, Feb 07, 2025 - 11:36 PM (IST)
![ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਸ਼ਮਸ਼ਾਨਘਾਟ ''ਚੋਂ ਮਿਲੀ ਲਾਸ਼, ਇਲਾਕੇ ''ਚ ਫ਼ੈਲੀ ਸਨਸਨੀ](https://static.jagbani.com/multimedia/2024_11image_15_15_271296867drug.jpg)
ਦੀਨਾਨਗਰ (ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦਾ ਇਲਾਕਾ ਕੁਝ ਸਮਾਂ ਪਹਿਲਾਂ ਹੀ ਕੁਝ ਨੌਜਵਾਨਾਂ ਦੀਆਂ ਨਸ਼ੇ ਦੇ ਕਾਰਨ ਹੋਈਆਂ ਮੌਤਾਂ ਕਾਰਨ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਵਿਸ਼ਾ ਪੁਲਸ ਪ੍ਰਸ਼ਾਸਨ 'ਤੇ ਕਈ ਤਰ੍ਹਾਂ ਦੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਗਿਆ ਸੀ। ਇਸ ਦੌਰਾਨ ਦੀਨਾਨਗਰ ਦੇ ਪਿੰਡ ਅਵਾਂਖਾ ਦੇ ਸ਼ਮਸ਼ਾਨਘਾਟ 'ਚੋਂ ਇੱਕ ਵਾਰ ਫ਼ਿਰ ਤੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਇਸ ਸਬੰਧੀ ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਅਵਾਂਖਾ ਦੇ ਸ਼ਮਸ਼ਾਨਘਾਟ 'ਚ ਇਕ ਨੌਜਵਾਨ ਦੀ ਲਾਸ਼ ਪਈ ਹੋਈ ਸੀ ਅਤੇ ਮ੍ਰਿਤਕ ਨੌਜਵਾਨ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਮੌਕੇ 'ਤੇ ਪਹੁੰਚੇ ਪੁਲਸ ਕਰਮਚਾਰੀਆਂ ਨੇ ਜਦੋਂ ਮ੍ਰਿਤਕ ਨੌਜਵਾਨ ਦੇ ਕੱਪੜਿਆਂ ਦੀ ਤਲਾਸ਼ੀ ਲਈ ਤਾਂ ਉਸ ਦੀ ਜੈਕਟ 'ਚੋਂ ਇੰਜੈਕਸ਼ਨ ਦੇ ਉਪਰ ਵਾਲੀ ਖਾਲੀ ਕੈਪ ਮਿਲੀ ਅਤੇ ਹੋਰ ਉਸ ਦੀਆਂ ਜੇਬਾਂ 'ਚੋਂ ਹੋਰ ਕੁਝ ਵੀ ਬਰਾਮਦ ਨਹੀਂ ਹੋਇਆ, ਜਿਸ ਕਾਰਨ ਉਕਤ ਮ੍ਰਿਤਕ ਨੌਜਵਾਨ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ। ਮ੍ਰਿਤਕ ਦੇ ਮੂੰਹ 'ਚੋਂ ਨਿਕਲਦੀ ਝੱਗ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ ਕਾਰਨ ਹੋਈ ਹੈ।
ਇਹ ਵੀ ਪੜ੍ਹੋ- UK ਦਾ ਸਟੱਡੀ ਵੀਜ਼ਾ ਹੋਣ ਦੇ ਬਾਵਜੂਦ US ਤੋਂ ਇੰਡੀਆ ਡਿਪੋਰਟ ਹੋਈ ਮੁਸਕਾਨ, MLA ਨੇ ਘਰ ਪਹੁੰਚ ਜਾਣਿਆ ਹਾਲ
ਉਧਰ ਇਸ ਮੌਕੇ ਪਿੰਡ ਅਵਾਂਖਾ ਦੇ ਸਮਾਜ ਸੇਵੀ ਅਤੇ ਨਸ਼ਾ ਵਿਰੁੱਧ ਸੰਘਰਸ ਕਮੇਟੀ ਦੇ ਮੁਖੀ ਪ੍ਰਦੀਪ ਠਾਕੁਰ ਅਤੇ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੇ ਸ਼ਮਸ਼ਾਨਘਾਟ ਦੇ ਬਾਥਰੂਮ ਦੇ ਨਜ਼ਦੀਕ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਅਤੇ ਉਕਤ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣਾ ਦਾ ਖਦਸ਼ਾ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਤਬਾਹ ਕਰ'ਤਾ ਪਰਿਵਾਰ, ਸਕੇ ਭਰਾਵਾਂ ਦੀ ਮੌਕੇ 'ਤੇ ਹੀ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e