ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ! ਬਾਂਹ ਵਿਚ ਲੱਗਿਆ ਰਹਿ ਗਿਆ ਟੀਕਾ

Monday, Oct 26, 2026 - 05:24 PM (IST)

ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ! ਬਾਂਹ ਵਿਚ ਲੱਗਿਆ ਰਹਿ ਗਿਆ ਟੀਕਾ

ਬਠਿੰਡਾ (ਵਿਜੇ ਵਰਮਾ): ਪੰਜਾਬ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬਠਿੰਡਾ ਦੇ ਪਰਸਰਾਮ ਨਗਰ ਦੀ ਗਲੀ ਨੰਬਰ 29 ਵਿਚ ਚਿੱਟੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਬਾਂਹ ਵਿਚ ਚਿੱਟੇ ਦਾ ਟੀਕਾ ਵੀ ਲੱਗਿਆ ਹੋਇਆ ਸੀ।

ਬੀਤੀ ਰਾਤ ਉਕਤ ਘਟਨਾ ਦੀ ਸੂਚਨਾ ਮਿਲਣ ’ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ, ਵਿਸ਼ਾਲ ਚੌਹਾਨ ਅਤੇ ਸਕਸ਼ਮ ਮਹੇਸ਼ਵਰੀ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਉੱਥੇ ਨੌਜਵਾਨ ਦੀ ਬਾਂਹ ਵਿਚ ਟੀਕਾ ਲੱਗਿਆ ਹੋਇਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦਾ ਮੋਟਰਸਾਈਕਲ ਵੀ ਲਾਸ਼ ਦੇ ਨੇੜੇ ਖੜ੍ਹਾ ਸੀ।

ਸੰਸਥਾ ਦੇ ਮੈਂਬਰਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ (32) ਵਾਸੀ ਪਰਸਰਾਮ ਨਗਰ, ਬਠਿੰਡਾ ਵਜੋਂ ਹੋਈ ਹੈ। ਉਹ ਵਿਆਹਿਆ ਹੋਇਆ ਸੀ। ਪੁਲਸ ਵੱਲੋਂ ਮੁੱਢਲੀ ਕਾਰਵਾਈ ਕਰਨ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Anmol Tagra

Content Editor

Related News