ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਇਕ ਹੋਰ ਨੌਜਵਾਨ ਦੀ ਮੌਤ (ਵੀਡੀਓ)
Thursday, Jun 28, 2018 - 03:39 PM (IST)
ਫਿਰੋਜ਼ਪੁਰ (ਕੁਮਾਰ) - ਪੰਜਾਬ 'ਚ ਨਸ਼ੇ ਕਾਰਨ ਹੋਣ ਵਾਲਿਆਂ ਮੌਤਾਂ ਦਾ ਸਿਲਸਿਲਾ ਰੁੱਕਣ ਦਾ ਨਾਮ ਹੀ ਨਹੀਂ ਲੈ ਰਿਹਾ। ਬੀਤੇ ਕੁਝ ਦਿਨਾਂ ਤੋਂ ਨਸ਼ੇ ਦੀ ਓਵਰਡੋਜ਼ ਨਾਲ 10 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇਕੀ ਦੇ ਗਰੀਬ ਪਰਿਵਾਰ ਦਾ ਹੈ, ਜਿੱਥੇ 28 ਸਾਲ ਦੇ ਨੌਜਵਾਨ ਅਵਤਾਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਆਪਣੀਆਂ 2 ਲੜਕੀਆਂ ਅਤੇ ਇਕ ਪੁੱਤਰ ਨੂੰ ਪਿੱਛੇ ਛੱਡ ਗਿਆ। ਮ੍ਰਿਤਕ ਨੌਜਵਾਨ ਦੀ ਮਾਂ ਅਤੇ ਪਤਨੀ ਨੇ ਕਿਹਾ ਕਿ ਉਸ ਨੂੰ ਨਸ਼ਾ ਕਰਨ ਦੀ ਬਹੁਤ ਆਦਤ ਸੀ, ਜਿਸ ਕਾਰਨ ਉਸ ਦੀ ਅੱਜ ਸਵੇਰੇ ਮੌਤ ਹੋ ਗਈ। ਉਸ ਦੀ ਮੌਤ ਨਾਲ ਪੂਰੇ ਇਲਾਕੇ 'ਚ ਮਾਤਮ ਦਾ ਮਾਹੌਲ ਛਾਅ ਗਿਆ ਹੈ।