ਨੌਜਵਾਨ ਦੀ ਸ਼ੱਕੀ ਹਾਲਤ ''ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
Sunday, Jan 11, 2026 - 03:59 PM (IST)
ਲੁਧਿਆਣਾ (ਗੌਤਮ): ਹੈਬੋਵਾਲ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਜਗਤਪੁਰੀ ਚੌਕੀ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਸ ਮੌਕੇ ’ਤੇ ਪਹੁੰਚੀ। ਘਟਨਾ ਸਥਾਨ ਦਾ ਮੁਆਇਨਾ ਕੀਤਾ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਸ ਨੇ ਮ੍ਰਿਤਕ ਦੀ ਪਛਾਣ ਗੌਰਵ ਵਜੋਂ ਕੀਤੀ ਹੈ। ਸ਼ੱਕ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਲਾਸ਼ ਦੇ ਕੋਲ ਇਕ ਟੀਕਾ ਸਰਿੰਜ ਮਿਲੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਸ ਨੂੰ ਸਿਵਲ ਸਿਟੀ ਨੇੜੇ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਵਿਚ ਪਈ ਹੋਣ ਦੀ ਸੂਚਨਾ ਮਿਲੀ ਤਾਂ ਉਹ ਇਲਾਕੇ ਵਿਚ ਸੀ। ਜਦੋਂ ਉਸ ਦੀ ਟੀਮ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਨੌਜਵਾਨ ਮਰ ਚੁੱਕਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
