ਨਸ਼ੇ ਦੀ ਓਵਰਡੋਜ਼ ਕਾਰਨ ਮਾਂ-ਬਾਪ ਦੇ ਇਕਲੌਤੇ ਪੁੱਤਰ ਦੀ ਮੌਤ, ਲਾਇਆ ਧਰਨਾ (ਤਸਵੀਰਾਂ)
Tuesday, Aug 27, 2019 - 11:16 AM (IST)

ਜ਼ੀਰਾ, ਮੱਖੂ (ਗੁਰਮੇਲ, ਵਾਹੀ) - ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਕਸੋਆਣਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਬੀਤੀ ਰਾਤ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਪਛਾਣ ਹਰਮਨਜੋਤ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਮਿ੍ਰਤਕ ਨੌਜਵਾਨ ਬੀਤੀ ਰਾਤ ਤੋਂ ਘਰੋਂ ਲਾਪਤਾ ਸੀ, ਜਿਸ ਦੀ ਭਾਲ ਉਸ ਦੇ ਪਰਿਵਾਰ ਵਲੋਂ ਕੀਤੀ ਜਾ ਰਹੀ ਸੀ। ਭਾਲ ਕਰਨ ’ਤੇ ਪਿੰਡ ਮੈਹਰ ਸਿੰਘ ਵਾਲਾ ਤੋਂ ਉਸ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੂੰ ਪਤਾ ਲੱਗਾ ਕਿ ਉਹ ਨਸ਼ਾ ਕਰਨ ਲਈ ਪਿੰਡ ਮੈਹਰ ਸਿੰਘ ਵਾਲਾ ਜਾਂਦਾ ਸੀ, ਜਿਥੇ ਨਸ਼ਾ ਤਸਕਰ ਉਸ ਨੂੰ ਨਸ਼ਾ ਸਪਲਾਈ ਕਰਦੇ ਸਨ। ਹਰਮਨਦੀਪ ਦੀ ਮੌਤ ਹੋਣ ਤੋਂ ਬਾਅਦ ਉਕਤ ਤਸਕਰ ਮੌਕੇ ਤੋਂ ਫਰਾਰ ਹੋ ਗਏ। ਦੱਸ ਦੇਈਏ ਕਿ ਫਰਾਰ ਹੋਏ ਤਸਕਰਾਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਪ੍ਰਧਾਨ ਅਤਵਾਰ ਸਿੰਘ ਫੇਰੋਕੇ ਦੀ ਅਗਵਾਈ ’ਚ ਰੋਡ ਜਾਮ ਕਰਕੇ ਧਰਨਾ ਲਗਾਇਆ ਜਾ ਰਿਹਾ ਹੈ।