ਨਸ਼ੇ ਦੇ ਦੈਂਤ ਨੇ ਖੋਹ ਲਈਆਂ ਇਕ ਹੋਰ ਪਰਿਵਾਰ ਦੀਆਂ ਖ਼ੁਸ਼ੀਆਂ, ਕੁਝ ਸਮਾਂ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ
Wednesday, Jun 16, 2021 - 01:31 PM (IST)
ਵਲਟੋਹਾ (ਜ. ਬ.) - ਬੇਸ਼ੱਕ ਸਰਕਾਰਾਂ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਦਮਗਜ਼ੇ ਮਾਰੇ ਜਾਂਦੇ ਹਨ। ਇਹ ਦਾਅਵੇ ਸਿਰਫ਼ ਦਾਅਵਿਆਂ ਤੱਕ ਹੀ ਸੀਮਿਤ ਹਨ, ਜਦੋਂਕਿ ਹਾਲਾਤ ਇਹ ਹਨ ਕਿ ਆਏ ਦਿਨ ਨਸ਼ਿਆਂ ਦਾ ਦੈਂਤ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਿਗਲਦਾ ਜਾ ਰਿਹਾ ਹੈ। ਕਸਬਾ ਵਲਟੋਹਾ ਵਿਖੇ ਵੀ ਨਸ਼ੇ ਵਾਲਾ ਟੀਕਾ ਲਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਉਮਰ 32 ਸਾਲ ਪੁੱਤਰ ਈਸ਼ਰ ਸਿੰਘ ਵਾਸੀ ਵਲਟੋਹਾ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਦਿਲ ਨੂੰ ਝਝੋੜ ਦੇਣਗੀਆਂ 14 ਸਾਲਾ ਲਵਪ੍ਰੀਤ ਦੀਆਂ ਇਹ ਗੱਲਾਂ, ਪਿਤਾ ਦੀ ਮੌਤ ਪਿੱਛੋਂ ਲੱਗਾ ਰਿਹੈ ਸਬਜ਼ੀ ਦੀ ਰੇਹੜੀ (ਵੀਡੀਓ)
ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਜ਼ਿਮੀਂਦਾਰ ਪਰਿਵਾਰ ਨਾਲ ਸਬੰਧਿਤ ਸੀ ਅਤੇ ਉਹ ਖੇਤੀਬਾੜੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਗੁਰਸੇਵਕ ਸਿੰਘ ਦਾ ਅਜੇ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ, ਜਿਸ ਦਾ ਇਕ ਬੱਚਾ ਹੈ। ਬੀਤੇ ਦਿਨ ਸਵੇਰੇ ਗੁਰਸੇਵਕ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਲਈ ਚਲਾ ਗਿਆ ਪਰ ਘਰ ਵਾਪਸ ਨਹੀਂ ਪਰਤਿਆ।
ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)
ਭਾਲ ਕਰਨ ਤੋਂ ਬਾਅਦ ਪਤਾ ਲੱਗਾ ਕਿ ਗੁਰਸੇਵਕ ਸਿੰਘ ਨੇ ਨਸ਼ੇ ਦਾ ਟੀਕਾ ਲਾਇਆ ਸੀ, ਜਿਸ ਦੀ ਓਵਰਡੋਜ਼ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਗੁਰਸੇਵਕ ਸਿੰਘ ਦੀ ਲਾਸ਼ ਬਹਾਦਰਨਗਰ ਰੋਡ ਦੇ ਨਜ਼ਦੀਕ ਸੂਏ ਦੇ ਪੁਲ ਉੱਪਰ ਪਈ ਹੋਈ ਹੈ। ਉੱਧਰ ਘਟਨਾ ਦਾ ਪਤਾ ਚੱਲਦਿਆਂ ਥਾਣਾ ਵਲਟੋਹਾ ਦੇ ਐੱਸ. ਐੱਚ. ਓ. ਨਰਿੰਦਰ ਸਿੰਘ ਢੋਟੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਐੱਸ. ਐੱਚ. ਓ. ਨਰਿੰਦਰ ਸਿੰਘ ਢੋਟੀ ਨੇ ਦੱਸਿਆ ਕਿ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼