ਨਸ਼ੇ ਵਾਲੇ ਪਦਾਰਥਾਂ ਦੇ ਧੰਦੇਬਾਜ਼ ਗ੍ਰਿਫਤਾਰ, 1340 ਗੋਲੀਆਂ ਤੇ ਸ਼ਰਾਬ ਬਰਾਮਦ
Saturday, Aug 25, 2018 - 12:59 AM (IST)

ਅੰਮ੍ਰਿਤਸਰ, (ਅਰੁਣ)- ਜ਼ਿਲਾ ਦਿਹਾਤੀ ਪੁਲਸ ਨੇ ਛਾਪੇਮਾਰੀ ਦੌਰਾਨ ਨਸ਼ੇ ਵਾਲੇ ਪਦਾਰਥਾਂ ਦੇ ਧੰਦੇਬਾਜ਼ਾਂ ਨੂੰ ਗ੍ਰਿਫਤਾਰ ਕੀਤਾ। ਥਾਣਾ ਮਜੀਠਾ ਦੀ ਪੁਲਸ ਨੇ 70 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਅਜੇ ਕੁਮਾਰ ਰਿੰਕਾ ਪੁੱਤਰ ਕਸ਼ਮੀਰ ਮਸੀਹ ਵਾਸੀ ਟਰਪਈ, ਥਾਣਾ ਘਰਿੰਡਾ ਦੀ ਪੁਲਸ ਨੇ 1020 ਗੋਲੀਆਂ ਸਮੇਤ ਸੁਰਮੇਲ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਜਠੌਲ, ਥਾਣਾ ਬਿਆਸ ਦੀ ਪੁਲਸ ਨੇ 250 ਗੋਲੀਆਂ ਸਮੇਤ ਅੰਮ੍ਰਿਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ, ਗੁਰਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਛਾਪਿਅਾਂਵਾਲੀ ਤੇ 6750 ਮਿ. ਲਿ. ਨਾਜਾਇਜ਼ ਸ਼ਰਾਬ ਸਮੇਤ ਹਰਦੀਪ ਸਿੰਘ ਵਾਸੀ ਰਈਆ ਨੂੰ ਗ੍ਰਿਫਤਾਰ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।