ਵੱਡੀ ਗਿਣਤੀ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 3 ਕਾਬੂ
Friday, Feb 28, 2025 - 06:25 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਐੱਨ. ਡੀ. ਪੀ. ਐੱਸ. ਐਕਟ ਦੇ ਦੋ ਮਾਮਲਿਆਂ ’ਚ ਪੁਲਸ ਨੇ 200 ਨਸ਼ੀਲੀਆਂ ਗੋਲੀਆਂ ਤੇ 5 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਹਿਲੇ ਮਾਮਲੇ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਚੱਕ ਬੀੜ ਸਰਕਾਰ ਵਿਖੇ ਮੌਜੂਦ ਸਨ ਤਾਂ ਸ਼ਮਸ਼ਾਨਘਾਟ ’ਚ ਦੋ ਨੌਜਵਾਨ ਇਕ ਲਿਫਾਫ਼ੇ ’ਚ ਫਰੋਲਾ ਫਰਾਲੀ ਕਰ ਰਹੇ ਸਨ।
ਪੁਲਸ ਨੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਚੱਕ ਬੀੜ ਸਰਕਾਰ ਤੇ ਸਾਹਿਲ ਭੰਡਾਰੀ ਉਰਫ ਦੋਦਾ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ। ਇਸੇ ਤਰ੍ਹਾਂ ਦੂਜੇ ਮਾਮਲੇ ’ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਜਸਕਰਨ ਸਿੰਘ ਵਾਸੀ ਭੁੱਟੀਵਾਲਾ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।