ਨਸ਼ੇ ਦੀਆਂ ਗੋਲੀਆਂ ਤੇ ਸ਼ਰਾਬ ਸਮੇਤ 2 ਕਾਬੂ

Monday, Jan 08, 2018 - 06:00 PM (IST)


ਮੋਗਾ (ਆਜ਼ਾਦ) - ਪੁਲਸ ਨੇ ਨਸ਼ੇ ਦੀਆਂ ਗੋਲੀਆਂ ਅਤੇ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਮੰਦਰ ਕੋਲੋਂ ਜਾ ਰਹੇ ਸਨ ਤਾਂ ਬਲਜੀਤ ਸਿੰਘ ਉਰਫ ਨੇਤਾ ਬੀਤਾ ਨਿਵਾਸੀ ਪਿੰਡ ਫਤਿਗਹੜ੍ਹ ਪੰਜਤੂਰ ਨੂੰ ਕਾਬੂ ਕਰ ਕੇ 550 ਨਸ਼ੇ ਦੀਆਂ ਗੋਲੀਆਂ ਤੇ 200 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ। 
ਇਸੇ ਤਰ੍ਹਾਂ ਥਾਣਾ ਬਾਘਾਪੁਰਾਣਾ ਦੇ ਹੌਲਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਪਿੰਡ ਰਾਜੇਆਣਾ ਕੋਲ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਪ੍ਰਭਜੋਤ ਸਿੰਘ ਨਿਵਾਸੀ ਪਿੰਡ ਰਾਜੇਆਣਾ ਨੂੰ ਕਾਬੂ ਕਰ ਕੇ 18 ਬੋਤਲਾਂ ਸ਼ਰਾਬ ਬਰਾਮਦ ਕੀਤੀ।


Related News