ਨਸ਼ੇ ਵਾਲੀਆਂ ਗੋਲੀਆਂ ਤੇ ਨਸ਼ੀਲੇ ਪਾਊਡਰ ਗ੍ਰਿਫਤਾਰ

02/23/2018 7:15:04 AM

ਸੁਲਤਾਨਪੁਰ ਲੋਧੀ,(ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਤੇ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰਪਾਲ ਸਿੰਘ, ਐੱਚ. ਸੀ. ਸੁਰਜੀਤ ਸਿੰਘ, ਐੱਚ. ਸੀ. ਸੁਬੇਗ ਸਿੰਘ, ਪੀ. ਐੱਚ. ਜੀ. ਅਮਰਜੀਤ ਸਿੰਘ ਪੁਲਸ ਪਾਰਟੀ ਸਮੇਤ ਦੇ ਨਾਲ ਪਿੰਡ ਡੱਲਾ ਚੌਕ ਟੀ ਪੁਆਇੰਟ 'ਤੇ ਸਪੈਸ਼ਲ ਨਾਕਾਬੰਦੀ ਕਰਦੇ ਹੋਏ ਚੈਕਿੰਗ ਕਰ ਰਹੇ ਸਨ ਤਾਂ ਪਿੰਡ ਡੱਲਾ ਵੱਲੋਂ ਇਕ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਵਾਪਸ ਮੁੜਨ ਲੱਗਾ ਤਾਂ ਪੁਲਸ ਪਾਰਟੀ ਨੇ ਉਸ ਨੂੰ ਦੌੜ ਕੇ ਫੜ ਲਿਆ। ਨਾਂ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਂ ਸੁਰਜੀਤ ਸਿੰਘ ਉਰਫ ਤੋਤਾ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਤੋਤੀ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਤੋਂ 110 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। 
ਇਕ ਹੋਰ ਮਾਮਲੇ 'ਚ ਏ. ਐੱਸ. ਆਈ. ਹਰਜੀਤ ਸਿੰਘ, ਐੱਚ. ਸੀ. ਠਾਕੁਰ ਸਿੰਘ, ਐੱਚ. ਸੀ. ਹਰਭਜਨ ਸਿੰਘ, ਐੱਚ. ਸੀ. ਪਿੰਦਰ ਸਿੰਘ ਦੇ ਨਾਲ ਗਸ਼ਤ ਦੌਰਾਨ ਪਿੰਡ ਨਾਨੋ ਮੱਲੀਆਂ ਨੂੰ ਜਾ ਰਹੇ ਸਨ ਤਾਂ ਇਕ ਨੌਜਵਾਨ ਨੂੰ ਪੈਦਲ ਆਉਂਦਾ ਵੇਖ ਸ਼ੱਕ ਦੇ ਆਧਾਰ 'ਤੇ ਰੋਕ ਕੇ ਨਾਂ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂ ਸਰਬਜੀਤ ਸਿੰਘ ਉਰਫ ਮੋਨੂੰ ਪੁੱਤਰ ਮਹਿੰਦਰ ਸਿੰਘ ਵਾਸੀ ਹੁਸੈਨਪੁਰ, ਥਾਣਾ ਸੁਲਤਾਨਪੁਰ ਲੋਧੀ ਦੱਸਿਆ। ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 110 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News