ਨਸ਼ੇ ਵਾਲੀਆਂ ਗੋਲੀਆਂ ਤੇ 5 ਗ੍ਰਾਮ ਹੈਰੋਇਨ ਸਣੇ ਇਕ ਗ੍ਰਿਫਤਾਰ
Monday, Jun 11, 2018 - 06:50 AM (IST)
ਤਰਨਤਾਰਨ, (ਰਾਜੂ)- ਥਾਣਾ ਸਰਹਾਲੀ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਤੇ 5 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਸ਼ਕਰੀ ਮੌੜ ਸਰਹਾਲੀ ਕਲਾਂ ਤੋਂ ਮੁਲਜ਼ਮ ਕਰਤਾਰ ਸਿੰਘ ਉਰਫ ਕਾਲਾ ਪੁੱਤਰ ਬਲਦੇਵ ਸਿੰਘ ਵਾਸੀ ਠੱਠੀਆਂ ਮਹੰਤਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 500 ਨਸ਼ੇ ਵਾਲੀਆਂ ਗੋਲੀਆਂ ਤੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ।
