ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ
Tuesday, Jun 12, 2018 - 02:47 AM (IST)

ਮੋਗਾ, (ਅਜ਼ਾਦ)- ਐਂਟੀ ਨਾਰਕੋਟਿਕ ਐਂਡ ਡਰੱਗ ਸੈੱਲ ਦੇ ਇੰਚਾਰਜ ਇੰਸਪੈਕਟਰ ਰਮੇਸ਼ਪਾਲ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਕ੍ਰਿਸ਼ਨ ਕੁਮਾਰ ਪੁਲਸ ਪਾਰਟੀ ਸਮੇਤ ਪਹਾਡ਼ਾ ਸਿੰਘ ਚੌਂਕ ਮੋਗਾ ਕੋਲ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਅਾਧਾਰ ’ਤੇ ਜਸਪਾਲ ਸਿੰਘ ਜੱਸੀ ਨਿਵਾਸੀ ਪੀਪਿਆਂ ਵਾਲੀ ਗਲੀ ਮੋਗਾ ਨੂੰ ਕਾਬੁੂ ਕਰਕੇ ਉਸ ਤੋਂ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਕਡ਼ਿਆਲ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਅਾਧਾਰ ’ਤੇ ਗੁਰਦੀਪ ਸਿੰਘ ਨਿਵਾਸੀ ਪਿੰਡ ਕਡ਼ਿਆਲ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 250 ਨਸ਼ੇ ਵਾਲੀਅਾਂ ਗੋਲੀਆਂ ਬਰਾਮਦ ਕੀਤੀਅਾਂ। ਦੋਨੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।