ਨਸ਼ੇ ਵਾਲੀਆਂ ਗੋਲੀਅਾਂ ਸਣੇ ਗ੍ਰਿਫਤਾਰ

Friday, Jun 22, 2018 - 06:35 AM (IST)

ਨਸ਼ੇ ਵਾਲੀਆਂ ਗੋਲੀਅਾਂ ਸਣੇ ਗ੍ਰਿਫਤਾਰ

ਤਰਨਤਾਰਨ,  (ਰਾਜੂ)-  ਥਾਣਾ ਸਿਟੀ ਪੱਟੀ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਸਰਕਾਰੀ ਕਾਲਜ ਪੱਟੀ ਪੁੱਜੇ ਜਿਥੇ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ ਜਿਸ ਨੂੰ ਸ਼ੱਕ ਦੇ  ਅਾਧਾਰ ’ਤੇ ਕਾਬੂ ਕਰਕੇ ਉਸ ਪਾਸੋਂ 520 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਅਾਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਹੈ।
 


Related News