ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

Monday, Jul 02, 2018 - 12:20 AM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

ਬਟਾਲਾ,  (ਬੇਰੀ)-  ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ  2 ਨੌਜਵਾਨਾਂ ਨੂੰ ਕਾਬੂ ਕੀਤਾ ਹੈ।
ਪੁਲਸ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਏ. ਐੱਸ. ਆਈ. ਹਰਜੀਤ ਸਿੰਘ ਅਤੇ ਥਾਣਾ ਸਿਟੀ ਦੇ ਏ. ਐੱਸ. ਆਈ. ਸਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਰਮਨ ਲਾਲ ਪੁੱਤਰ ਸਰਦਾਰੀ ਲਾਲ ਵਾਸੀ ਬਟਾਲਾ ਨੂੰ 260 ਨਸ਼ੇ ਵਾਲੀਆਂ ਗੋਲੀਆਂ ਅਤੇ ਥਾਣਾ ਸਦਰ ਦੇ ਏ. ਐੱਸ. ਆਈ. ਹਰਜੀਤ ਸਿੰਘ ਨੇ ਸਾਥੀਆਂ ਸਮੇਤ ਨਾਕਾਬੰਦੀ ਦੌਰਾਨ ਮੋਟਰਸਾਈਕਲ  ’ਤੇ ਸਵਾਰ  ਗੁਰਜੰਟ ਸਿੰਘ ਵਾਸੀ ਧਰਮਕੋਟ ਬੱਗਾ ਕੋਲੋਂ 90 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਅਤੇ ਪੁਲਸ ਮੁਲਾਜ਼ਮਾਂ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਅਨੁਸਾਰ ਉਕਤ ਦੋਵਾਂ ਵਿਰੁੱਧ ਇਨ੍ਹਾਂ ਦੇ ਸੰਬੰਧਤ ਥਾਣਿਆਂ ’ਚ ਕੇਸ ਦਰਜ ਕਰ ਦਿੱਤੇ ਗਏ ਹਨ।
 


Related News