ਨਸ਼ੇ ਵਾਲੀਆਂ ਗੋਲੀਆਂ ਸਣੇ ਅਡ਼ਿੱਕੇ
Sunday, Jul 08, 2018 - 02:12 AM (IST)
ਸ੍ਰੀ ਗੋਇੰਦਵਾਲ ਸਾਹਿਬ, (ਪੰਛੀ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਥਾਣਾ ਮੁਖੀ ਸੋਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐੱਸ. ਆਈ. ਮਨਮੋਹਣ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਰਾਹਲ ਚਾਹਲ ਨੂੰ ਪੁਲ ਸੂਆ ਨੂੰ ਜਾ ਰਹੇ ਸੀ ਤਾਂ ਇਕ ਨੌਜਵਾਨ ਪੈਦਲ ਨਹਿਰ ਪਾਰ ਕਰ ਕੇ ਪਿੰਡ ਨੂੰ ਜਾ ਰਿਹਾ ਸੀ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ।
ਉਸ ਨੇ ਆਪਣੀ ਕਮੀਜ਼ ਦੀ ਜੇਬ ’ਚੋਂ ਮੋਮੀ ਲਿਫਾਫੇ ਵਿਚ ਲਪੇਟੀ ਹੋਈ ਕੋਈ ਚੀਜ਼ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤੀ, ਜਿਸ ਨੂੰ ਚੈੱਕ ਕਰਨ ’ਤੇ ਉਸ ’ ਚੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਅੰਗਰੇਜ਼ ਸਿੰਘ ਗੇਜੂ ਪੁੱਤਰ ਰਣਜੀਤ ਸਿੰਘ ਵਾਸੀ ਰਾਹਲ ਚਾਹਲ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਵਾਲੇ ਪਦਾਰਥਾਂ ਸਣੇ 6 ਗ੍ਰਿਫਤਾਰ
ਤਰਨਤਾਰਨ, (ਰਾਜੂ)-ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਅਾਂ ਅਧੀਨ ਆਉਂਦੇ ਖੇਤਰਾਂ ’ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਣੇ ਇਕ ਅੌਰਤ ਸਮੇਤ 6 ਵਿਅਕਤੀਅਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪੁਲ ਡਰੇਨ ਨੇਡ਼ੇ ਹਰੀ ਰਾਮ ਸ਼ੈਲਰ ਤਰਨਤਾਰਨ ਤੋਂ ਰਜਿੰਦਰ ਕੁਮਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬੁੱਘਾ ਰੋਡ ਤਰਨਤਾਰਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।
®ਥਾਣਾ ਸਰਹਾਲੀ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੇ ਸਬੰਧ ’ਚ ਜੀ. ਟੀ. ਰੋਡ ਸ਼ੇਰੋਂ ਮੌਜੂਦ ਸੀ ਕਿ ਮੁਹੰਮਦ ਦਾਊਦ ਪੁੱਤਰ ਮੁਹੰਮਦ ਨਿਜਾਮ ਵਾਸੀ ਮਜਰਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 100 ਨਸ਼ੇ ਵਾਲੇ ਟੀਕੇ ਤੇ 200 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਗਏ। ਥਾਣਾ ਹਰੀਕੇ ਦੇ ਏ. ਐੱਸ. ਆਈ. ਬਵਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਚੌਕ ਅਲਾਦੀਨਪੁਰ ਤੋਂ ਹਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 600 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਗਏ ਅਤੇ ਗੁਰਮੀਤ ਕੌਰ ਪਤਨੀ ਜਸਵੰਤ ਸਿੰਘ ਵਾਸੀਆਨ ਬੁਰਜ ਦੇਵਾ ਸਿੰਘ ਕੋਲੋਂ 220 ਨਸ਼ੇ ਵਾਲੀਅਾਂ ਗੋਲੀਆ ਬਰਾਮਦ ਕੀਤੀਅਾਂ ।
®ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੇ ਸਬੰਧ ’ਚ ਪੁਲ ਸੂਆ ਪਿੰਡ ਧੁੰਨ ਢਾਏਵਾਲਾ ਮੌਜੂਦ ਸੀ ਕਿ ਨਰਿੰਦਰਪਾਲ ਪੁੱਤਰ ਸਵਰਨਪਾਲ ਵਾਸੀ ਰੂਡ਼ੀਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 300 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ। ਥਾਣਾ ਵਲਟੋਹਾ ਦੇ ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪੁਲ ਸੂਆ ਵਲਟੋਹਾ ਮੌਜੂਦ ਤੋਂ ਗੁਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਅਮਰਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 300 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ। ਇਸ ਸਬੰਧੀ ਤਫਤੀਸ਼ੀ ਅਧਿਕਾਰੀ ਨੇ ਉਕਤ ਮੁਲਜ਼ਮਾਂ ਮਾਮਲਾ ਦਰਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
