ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

11/19/2017 5:20:36 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਥਾਣਾ ਲੱਖੇਵਾਲੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੱਖੇਵਾਲੀ ਤੋਂ ਮਦਰਸਾਂ ਦੇ ਵਿਚਕਾਰ ਪੁਲਸ ਦੀ ਗਸ਼ਤ ਚੱਲ ਰਹੀ ਸੀ ਤਾਂ ਅਚਾਨਕ ਉਨ੍ਹਾਂ ਦੀ ਨਜ਼ਰ ਪਿੰਡ ਮਦਰਸਾ ਵਿਚ ਪੈਦਲ ਜਾ ਰਹੇ ਦੋ ਵਿਅਕਤੀਆਂ 'ਤੇ ਪਈ। ਜਦ ਪੁਲਸ ਨੇ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਰੋਕ ਲਿਆ ਤਾਂ ਉਨ੍ਹਾਂ ਕੋਲੋ 410 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈ। ਉਕਤ ਦੋਸ਼ੀਆਂ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਚੰਨਾ ਸਿੰਘ ਅਤੇ ਗੱਗੀ ਸਿੰਘ ਪੁਤੱਰ ਚੰਨਾ ਸਿੰਘ ਵਾਸੀ ਪਿੰਡ ਮਦਰਸਾ ਜੋ ਕਿ ਸੱਕੇ ਭਰਾ ਹਨ ਵੱਜੋਂ ਹੋਈ ਹੈ। ਪੁਲਸ ਨੇ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।


Related News