100 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਗ੍ਰਿਫਤਾਰ

06/19/2018 5:42:56 AM

ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਸ਼ਿਆਂ ਦੇ ਤਸਕਰਾਂ ਖਿਲਾਫ ਚਲਾਈ ਹੋਈ ਮੁਹਿੰਮ ਤਹਿਤ ਇਕ ਨਸ਼ਾ ਸਮੱਗਲਰ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਲਤਾਨਪੁਰ ਲੋਧੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਵਿੰਦਰ ਸਿੰਘ, ਐੱਚ. ਸੀ. ਗੁਰਦੇਵ ਸਿੰਘ, ਐੱਚ. ਸੀ. ਲਖਵਿੰਦਰ ਸਿੰਘ ਕਾਂਸਟੇਬਲ ਤਰਸੇਮ ਸਿੰੰਘ ਆਦਿ ਪੁਲਸ ਫੋਰਸ ਦੇ ਨਾਲ ਗਸ਼ਤ ਕਰਦੇ ਹੋਏ ਪਿੰਡ ਡੱਲਾ ਚੌਕੀ ਤੋਂ ਰਾਮਪੁਰ ਜਗੀਰ, ਮਨਿਆਲਾ, ਤੋਤੀ, ਸ਼ੇਰਪੁਰ ਦੋਨਾ ਆਦਿ ਨੂੰ ਜਾ ਰਹੇ ਸਨ ਤਾਂ ਤੋਤੀ ਤੋਂ ਲਿੰਕ ਰੋਡ 'ਤੇ ਇਕ ਨੌਜਵਾਨ ਪੈਦਲ ਆਉਂਦਾ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਉਸ ਨੂੰ ਰੋਕ ਕੇ ਨਾਮ ਪਤਾ ਪੁੱਛਣ 'ਤੇ ਉਸਨੇ ਆਪਣਾ ਨਾਮ ਸੁਖਦੇਵ ਰਾਜ ਉਰਫ ਰਾਜੂ ਪੁੱਤਰ ਚਰਨ ਦਾਸ ਵਾਸੀ ਸ਼ੇਰਪੁਰ ਦੋਨਾ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਦੇ ਹੱਥ 'ਚ ਮੋਮੀ ਲਿਫਾਫੇ 'ਚੋਂ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।  ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 


Related News