ਨਸ਼ੇ ਵਾਲੇ ਪਾਊਡਰ ਸਣੇ 2 ਕਾਬੂ
Sunday, Aug 19, 2018 - 01:50 AM (IST)

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਸਿਟੀ ਦੀ ਪੁਲਸ ਨੇ ਕਚਹਿਰੀ ਚੌਕ ਕੋਲ 2 ਵਿਅਕਤੀਆਂ ਯੋਗੇਸ਼ ਕੁਮਾਰ ਵਾਸੀ ਨਿਊ ਮਾਡਲ ਟਾਊਨ ਅਤੇ ਗੁਰਕਮਲ ਸਿੰਘ ਵਾਸੀ ਨੰਦਨ ਕੋਲੋਂ 17 ਮਿਲੀਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਹੈ। ਪੁਲਸ ਨੇ ਦੋਵਾਂ ਦੋਸ਼ੀਆਂ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।