ਫਿਲੌਰ ''ਚ ਚੱਲ ਗਿਆ ''ਪੀਲਾ ਪੰਜਾ'', ਨਸ਼ਾ ਸਮੱਗਲਰ ਦਾ ਢਾਹ ਦਿੱਤਾ ਘਰ

Sunday, Jul 13, 2025 - 10:39 AM (IST)

ਫਿਲੌਰ ''ਚ ਚੱਲ ਗਿਆ ''ਪੀਲਾ ਪੰਜਾ'', ਨਸ਼ਾ ਸਮੱਗਲਰ ਦਾ ਢਾਹ ਦਿੱਤਾ ਘਰ

ਫਿਲੌਰ/ਗੋਰਾਇਆ (ਭਾਖੜੀ, ਮੁਨੀਸ਼)- ਫਿਲੌਰ ਸਬ ਡਿਵੀਜ਼ਨ ਦੇ ਥਾਣਾ ਬਿਲਗਾ ਦੇ ਅਧੀਨ ਆਉਣ ਵਾਲੇ ਪਿੰਡ ਬੁਰਜ ਹਸਨ ’ਚ ਪ੍ਰਸ਼ਾਸਨ ਨੇ ਇਕ ਨਸ਼ਾ ਸਮੱਗਲਰ ਦੇ ਘਰ ਨੂੰ ਢਾਹ ਦਿੱਤਾ। ਜਾਣਕਾਰੀ ਦਿੰਦੇ ਸਬ ਡਿਵੀਜ਼ਨ ਫਿਲੌਰ ਦੇ ਡੀ. ਐੱਸ. ਪੀ. ਸਰਵਣ ਸਿੰਘ ਬਲ ਨੇ ਦੱਸਿਆ ਕਿ ਨਸ਼ਾ ਸਮੱਗਲਰ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਵਜੋਂ ਹੋਈ ਹੈ, ਜੋ ਲੰਮੇ ਸਮੇਂ ਤੋਂ ਨਸ਼ੇ ਦੇ ਧੰਦੇ ’ਚ ਲਿਪਤ ਸੀ, ਜਿਸ ਖ਼ਿਲਾਫ਼ ਪਹਿਲਾਂ ਤੋਂ ਹੀ ਵੱਖ-ਵੱਖ ਧਾਰਾਵਾਂ ਦੇ ਤਹਿਤ ਚਾਰ ਪੰਜ ਮਾਮਲੇ ਲਗਭਗ 25 ਤੋਂ 30 ਮਰਲੇ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦਰਜ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

PunjabKesari

ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨ ਨੂੰ ਛੁਡਵਾ ਕੇ ਗ੍ਰਾਮ ਪੰਚਾਇਤ ਨੂੰ ਸੌਂਪ ਦਿੱਤਾ ਗਿਆ, ਜਿਸ ਦੀ ਕੀਮਤ ਕਰੀਬ 65 ਲੱਖ ਰੁਪਏ ਹੈ ਅਤੇ ਇਸ ਦੀ ਨਿਲਾਮੀ ਕੀਤੀ ਜਾਵੇਗੀ। ਗੌਰ ਕਰਨ ਵਾਲੀ ਗੱਲ ਹੈ ਕਿ ਇਕ ਕਿਲੋ ਹੈਰੋਇਨ ਅਤੇ ਭਾਰੀ ਮਾਤਰਾ ’ਚ ਚੂਰਾ ਪੋਸਤ ਬਰਾਮਦ ਹੋਣ ਦਾ ਮਾਮਲਾ ਵੀ ਦਰਜ ਹੈ। ਸੁਰਿੰਦਰ ਸਿੰਘ ਸ਼ਿੰਦਾ ਲੰਮੇ ਸਮੇਂ ਤੋਂ ਜੇਲ੍ਹ ’ਚ ਬੰਦ ਹੈ ਅਤੇ ਪ੍ਰਸ਼ਾਸਨ ਨੇ ਕਿਹਾ ਕਿ ਕਿਸੇ ਵੀ ਨਸ਼ਾ ਸਮੱਗਲਰ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਨਸ਼ਾ ਸਮੱਗਲਰ ਖ਼ਿਲਾਫ਼ ਉਚਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ. ਐੱਸ. ਪੀ.  ਫਿਲੌਰ ਸਰਵਣ ਸਿੰਘ ਬਲ, ਥਾਣਾ ਮੁਖੀ ਪਲਵਿੰਦਰ ਸਿੰਘ ਬਿਲਗਾ ਤੇ ਜਲੰਧਰ ਪੁਲਸ ਲਾਈਨ ਤੋਂ ਭਾਰੀ ਪੁਲਸ ਫੋਰਸ ਮੌਜੂਦ ਸੀ।

ਇਹ ਵੀ ਪੜ੍ਹੋ: ...ਤਾਂ ਬੰਦ ਕਰ ਦਿੱਤਾ ਜਾਵੇਗਾ ਪੂਰਾ ਜਲੰਧਰ, ਫਗਵਾੜਾ ਗੇਟ ਤੋਂ ਸ਼ੁਰੂਆਤ, ਜਾਣੋ ਕੀ ਹੈ ਵਜ੍ਹਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News