ਅਦਾਲਤ 'ਚ ਪੇਸ਼ ਹੋਣ ਤੋਂ ਬਾਅਦ ਨਸ਼ਾ ਤਸਕਰ ਪੁਲਸ ਨੂੰ ਚਕਮਾ ਦੇ ਕੇ ਹੋਇਆ ਫਰਾਰ

Sunday, Feb 04, 2018 - 04:00 PM (IST)

ਅਦਾਲਤ 'ਚ ਪੇਸ਼ ਹੋਣ ਤੋਂ ਬਾਅਦ ਨਸ਼ਾ ਤਸਕਰ ਪੁਲਸ ਨੂੰ ਚਕਮਾ ਦੇ ਕੇ ਹੋਇਆ ਫਰਾਰ

ਗੋਰਾਇਆ(ਮੁਨੀਸ਼)— ਗੋਰਾਇਆ ਪੁਲਸ ਦੀ ਹਿਰਾਸਤ 'ਚੋਂ ਇਕ ਨਸ਼ਾ ਤਸਕਰ ਦੋਸ਼ੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਹਰਿਨਾਰਾਇਣ ਪੁੱਤਰ ਗੁਰਪਾਲ ਸਿੰਘ ਨੂੰ ਥਾਣਾ ਗੋਰਾਇਆ ਪੁਲਸ ਨੇ ਬੀਤੇ ਦਿਨ 24 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਸੀ। ਉਸ ਨੂੰ ਐਤਵਾਰ ਏ. ਐੱਸ. ਆਈ. ਆਤਮਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਮੂਲਖਰਾਜ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਫਿਲੌਰ ਲੈ ਕੇ ਗਏ ਸਨ। ਜਦੋਂ ਉਸ ਨੂੰ ਪੁਲਸ ਅਧਿਕਾਰੀ ਮੈਡੀਕਲ ਚੈੱਕਅਪ ਤੋਂ ਬਾਅਦ ਗੱਡੀ 'ਚ ਬਿਠਾਉਣ ਲੱਗੇ ਤਾਂ ਉਹ ਉਨ੍ਹਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਉਥੇ ਹੀ ਇਸ ਸਬੰਧੀ ਐੱਸ. ਐੱਚ. ਓ. ਪਰਮਿੰਦਰ ਸਿੰਘ ਨੇ ਕਿਹਾ ਕਿ ਦੋਸ਼ੀ ਨਸ਼ਾ ਤਸਕਰ ਪੁਲਸ ਤਸਕਰ ਕਰਮਚਾਰੀਆਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ ਹੈ। ਦੋਸ਼ੀ ਦੀ ਗ੍ਰਿਫਤਾਰੀ ਲਈ ਪੁਲਸ ਨੇ ਭਾਲ ਸ਼ੁਰੂ ਕਰ ਦਿੱਤੀ ਹੈ।


Related News