ਇਨੋਵਾ ਕਾਰ ਸਵਾਰ ਤਸਕਰ 10 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ

07/11/2022 11:48:18 AM

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਦੀ ਪੁਲਸ ਨੇ ਇਨੋਵਾ ਕਾਰ ਸਵਾਰ ਤਸਕਰ ਨੂੰ ਕਾਬੂ ਕਰਕੇ 10 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਅਵਤਾਰ ਸਿੰਘ ਸ਼ੱਕੀ ਪੁਰਸ਼ਾਂ ਦੀ ਤਲਾਸ਼ 'ਚ ਮੇਨ ਜੀ. ਟੀ. ਰੋਡ ਅੱਡਾ ਦਾਖਾ ਵਿਖੇ ਮੌਜੂਦ ਸੀ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਖਤਿਆਰ ਸਿੰਘ ਉਰਫ਼ ਬੱਬੂ ਪੁੱਤਰ ਅਜੀਤ ਸਿੰਘ ਉਰਫ਼ ਜੀਤ ਵਾਸੀ ਪੱਤੀ ਬੂੜਾ ਸਿੰਘ ਪਿੰਡ ਦਾਖਾ ਭੁੱਕੀ ਵੇਚਣ ਦਾ ਧੰਦਾ ਕਰਦਾ ਹੈ।

ਉਹ ਲੁਧਿਆਣਾ ਸਾਈਡ ਤੋਂ ਪਿੰਡ ਦਾਖਾ ਆਪਣੇ ਘਰ ਨੂੰ ਇਨੋਵਾ ਵਿਚ ਆ ਰਿਹਾ ਹੈ। ਜੇਕਰ ਭਾਈ ਬੂੜਾ ਚੌਂਕ ਦਾਖਾ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ। ਸੂਚਨਾ ਦੇ ਆਧਾਰ ’ਤੇ ਏ. ਐੱਸ. ਆਈ. ਪ੍ਰੀਤਮ ਸਿੰਘ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿੱਲੋ ਭੁੱਕੀ ਬਰਾਮਦ ਕਰ ਲਈ, ਜਿਸ ਖ਼ਿਲਾਫ਼ ਕੇਸ ਦਰਜ ਕਰਕੇ ਪੁੱਛ-ਗਿਛ ਜਾਰੀ ਹੈ।


Babita

Content Editor

Related News