ਕਾਰ ’ਚ ਨਸ਼ੇ ਦੀ ਸਪਲਾਈ ਦੇਣ ਜਾ ਰਿਹਾ ਕਾਬੂ

Friday, Jan 05, 2024 - 04:09 PM (IST)

ਕਾਰ ’ਚ ਨਸ਼ੇ ਦੀ ਸਪਲਾਈ ਦੇਣ ਜਾ ਰਿਹਾ ਕਾਬੂ

ਲੁਧਿਆਣਾ (ਰਿਸ਼ੀ) : ਹਾਂਡਾ ਸਿਟੀ ਕਾਰ ’ਚ ਨਸ਼ੇ ਦੀ ਸਪਲਾਈ ਦੇਣ ਜਾ ਰਹੇ ਤਸਕਰ ਨੂੰ ਥਾਣਾ ਸਦਰ ਦੀ ਪੁਲਸ ਨੇ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਂਚ ਅਧਿਕਾਰੀ ਦਵਿੰਦਰ ਸਿੰਘ ਅਨੁਸਾਰ ਫੜ੍ਹੇ ਗਏ ਮੁਲਜ਼ਮ ਦੀ ਪਛਾਣ ਹਰਸਿਮਰਨਜੋਤ ਸਿੰਘ ਵਾਸੀ ਅਰਦਾਸ ਕਾਲੋਨੀ, ਗਿੱਲ ਵਜੋਂ ਹੋਈ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਉਸ ਨੂੰ ਧਾਂਦਰਾ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ।


author

Babita

Content Editor

Related News