ਇੱਕ ਕਥਿਤ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ
Wednesday, Jul 03, 2024 - 05:17 PM (IST)
ਫਿਰੋਜ਼ਪੁਰ (ਕੁਮਾਰ) : ਥਾਣਾ ਕੁਲਗੜ੍ਹੀ ਦੀ ਪੁਲਸ ਨੇ ਸਬ-ਇੰਸਪੈਕਟਰ ਰਵੀ ਸ਼ੰਕਰ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵੀ ਸ਼ੰਕਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗੋਬਿੰਦ ਇਨਕਲੇਵ ਮੋਗਾ ਰੋਡ ਫਿਰੋਜ਼ਪੁਰ ਨੇੜੇ ਪਹੁੰਚੀ ਤਾਂ ਉਨ੍ਹਾਂ ਨੇ ਇੱਕ ਸ਼ੱਕੀ ਨੌਜਵਾਨ ਨੂੰ ਬੈਠਾ ਹੋਇਆ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ।
ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਸੁੱਖਾ ਪੁੱਤਰ ਮੰਗਾ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਸਦੇ ਪਹਿਨੀ ਕੈਪਰੀ ਵਿਚੋਂ 22.10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਖਿਲਾਫ਼ ਥਾਣਾ ਕੁਲਗੜ੍ਹੀ 'ਚ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।