50 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
Saturday, Aug 31, 2024 - 01:52 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ) : ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਮੋਟਰਸਾਈਕਲ ’ਤੇ ਹੈਰੋਇਨ ਲੈ ਕੇ ਆਉਂਦੇ ਇੱਕ ਨਸ਼ਾ ਤਸਕਰ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਨਾਲ ਗਸ਼ਤ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਕਰ ਰਹੇ ਸੀ। ਉਨ੍ਹਾ ਨੂੰ ਗੁਪਤ ਸੂਚਨਾ ਕਿਲੀ ਕਿ ਜਸਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਨੇੜੇ ਆਰਮੀ ਕਿਲਾ ਮਮਦੋਟ ਹੈਰੋਇਨ ਵੇਚਣ ਦਾ ਆਦੀ ਹੈ, ਜੋ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰੂਹਰਸਹਾਏ ਨੂੰ ਜਾ ਰਿਹਾ ਹੈ।
ਉਨ੍ਹਾ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਪਿੰਡ ਨਵਾਂ ਕਿਲਾ ਦੇ ਬੱਸ ਸਟੈਂਡ ਨੇੜੇ ਨਾਕਾਬੰਦੀ ਕਰਦੇ ਮੋਟਰਸਾਈਕਲ ’ਤੇ ਆਉਂਦੇ ਦੋਸ਼ੀ ਨੂੰ ਕਾਬੂ ਕਰ ਲਿਆ, ਜਿਸਦੇ ਕੋਲੋਂ ਤਲਾਸ਼ੀ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।