ਬਰੇਲੀ ਤੋਂ ਅਫੀਮ ਸਪਲਾਈ ਕਰਨ ਆਇਆ ਨੌਜਵਾਨ ਗ੍ਰਿਫ਼ਤਾਰ
Tuesday, Nov 26, 2024 - 04:01 PM (IST)
ਲੁਧਿਆਣਾ (ਗੌਤਮ)- ਰੇਲਵੇ ਸਟੇਸ਼ਨ ’ਤੇ ਬਰੇਲੀ ਤੋਂ ਲੁਧਿਆਣਾ ਅਫੀਮ ਸਪਲਾਈ ਕਰਨ ਆਏ ਇਕ ਨੌਜਵਾਨ ਨੂੰ ਜੀ. ਆਰ. ਪੀ. ਦੀ ਟੀਮ ਨੇ ਦਬੋਚ ਲਿਆ। ਪੁਲਸ ਨੇ ਮੁਲਜ਼ਮ ਕੋਲੋਂ 1 ਕਿਲੋ ਅਫੀਮ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਨਸ਼ਾ ਸਮੱਗਲਿਗ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਰੋਹਿਤ ਪੁੱਤਰ ਨੰਨੇ ਵਾਸੀ ਪਿੰਡ ਟਾਹਾ, ਬਰੇਲੀ ਵਜੋਂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲਿਆ ਹੈ। ਡੀ. ਐੱਸ. ਪੀ. ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਇੰਸ. ਜਤਿੰਦਰ ਸਿੰਘ ਦੀ ਟੀਮ ਅਪਰਾਧਿਕ ਅਨਸਰਾਂ ’ਤੇ ਨਜ਼ਰ ਰੱਖਣ ਲਈ ਰੇਲਵੇ ਸਟੇਸ਼ਨ ’ਤੇ ਗਸ਼ਤ ਕਰ ਰਹੀ ਸੀ ਤਾਂ ਯੂ. ਪੀ. ਵਾਲੇ ਪਾਸਿਓਂ ਆ ਰਹੀ ਰੇਲਗੱਡੀ ’ਚ ਸਵਾਰ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਏ. ਐੱਸ. ਆਈ. ਹਾਕਮ ਸਿੰਘ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਰੋਕਿਆ।
ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਨੇ ਲੋਕਾਂ ਦੇ ਖ਼ਾਤਿਆਂ 'ਚ ਪਾਏ ਪੈਸੇ, ਤੁਸੀਂ ਵੀ ਹੁਣੇ ਚੈੱਕ ਕਰੋ ਆਪਣਾ Balance
ਜਦੋਂ ਮੁਲਜ਼ਮ ਨੇ ਇਧਰ-ਓਧਰ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਸ਼ੱਕ ਦੇ ਆਧਾਰ ’ਤੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅਫੀਮ ਬਰਾਮਦ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਹੋਏ ਮੋਬਾਈਲ ਨੂੰ ਖੰਗਾਲ ਕੇ ਉਸ ਦੇ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਪਹਿਲਾਂ ਵੀ ਕਿੰਨੀ ਵਾਰ ਨਸ਼ੇ ਦੀ ਖੇਪ ਲੈ ਕੇ ਲੁਧਿਆਣਾ ਜਾ ਚੁੱਕੇ ਹਨ। ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਅਫੀਮ ਸਪਲਾਈ ਕਰਨ ਵਾਲੇ ਵਿਅਕਤੀ ਦੀ ਵੀ ਭਾਲ ਕੀਤੀ ਜਾ ਰਹੀ ਹੈ। ਮੁਲਜਮ ਦਾ ਕਹਿਣਾ ਹੈ ਕਿ ਉਸ ਨੂੰ ਇਕ ਰੂਟ ਲਈ 10,000 ਰੁਪਏ ਮਿਲਣੇ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8