ਮੋਟਰਸਾਈਕਲ ’ਤੇ ਹੈਰੋਇਨ ਦੀ ਖ਼ੇਪ ਲੈ ਕੇ ਆਉਂਦੇ 2 ਨਸ਼ਾ ਤਸਕਰ ਗ੍ਰਿਫ਼ਤਾਰ

Saturday, Mar 29, 2025 - 11:25 AM (IST)

ਮੋਟਰਸਾਈਕਲ ’ਤੇ ਹੈਰੋਇਨ ਦੀ ਖ਼ੇਪ ਲੈ ਕੇ ਆਉਂਦੇ 2 ਨਸ਼ਾ ਤਸਕਰ ਗ੍ਰਿਫ਼ਤਾਰ

ਜ਼ੀਰਾ (ਗੁਰਮੇਲ ਸੇਖਵਾਂ) : ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਨਾਲ ਗਸ਼ਤ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਕਰਦੇ ਪਿੰਡ ਮੇਹਰ ਸਿੰਘ ਵਾਲਾ ਨੇੜੇ ਪਹੁੰਚੇ ਤਾਂ ਉਨ੍ਹਾ ਨੂੰ ਸੂਚਨਾ ਮਿਲੀ ਕਿ ਰਾਜ ਸਿੰਘ ਉਰਫ਼ ਰਾਜੂ ਪੁੱਤਰ ਗੁਰਨਾਮ ਸਿੰਘ ਵਾਸੀ ਬਾਘੀਆਂ ਅਤੇ ਮਨਦੀਪ ਸਿੰਘ ਉਰਫ਼ ਬਾਘੀ ਪੁੱਤਰ ਬਲਜੀਤ ਸਿੰਘ ਵਾਸੀ ਰਾਏਪੁਰ ਅਰਾਹਈਆਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।

ਉਹ ਮੋਟਸਾਈਕਲ ’ਤੇ ਸਵਾਰ ਹੋ ਕੇ ਹੈਰੋਇਨ ਦੀ ਖ਼ੇਪ ਲੈ ਕੇ ਆ ਰਹੇ ਹਨ। ਇਸ 'ਤੇ ਪੁਲਸ ਪਾਰਟੀ ਨੇ ਤੁਰੰਤ ਨਾਕਾਬੰਦੀ ਕਰਦਿਆਂ ਨਾਮਜ਼ਦ ਵਿਅਕਤੀਆਂ ਨੂੰ ਮੋਟਰਸਾਈਕਲ ’ਤੇ ਆਉਂਦਿਆਂ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋਂ ਤਲਾਸ਼ੀ ਦੌਰਾਨ 510 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਫੜ੍ਹੇ ਗਏ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News