BSF ਤੇ CIA ਸਟਾਫ਼ ਵਲੋਂ ਸਰਚ ਆਪਰੇਸ਼ਨ ਦੌਰਾਨ ਤਸਕਰ ਗ੍ਰਿਫ਼ਤਾਰ

Saturday, Mar 29, 2025 - 03:30 PM (IST)

BSF ਤੇ CIA ਸਟਾਫ਼ ਵਲੋਂ ਸਰਚ ਆਪਰੇਸ਼ਨ ਦੌਰਾਨ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ (ਪਰਮਜੀਤ ਸੋਢੀ) : ਬੀ. ਐੱਸ. ਐੱਫ. ਅਤੇ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਪੁਲਸ ਨੇ ਪਿੰਡ ਜਖਰਾਵਾਂ ਦੇ ਖੇਤਾਂ 'ਚੋਂ ਸਰਚ ਆਪਰੇਸ਼ਨ ਦੌਰਾਨ ਇਕ ਤਸਕਰ ਨੂੰ 2 ਕਿੱਲੋ 488 ਗ੍ਰਾਮ ਹੈਰੋਇਨ, 2 ਮੋਟਰਸਾਈਕਲ ਅਤੇ 2 ਮੋਬਾਇਲ ਫੋਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਤਸਕਰ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਮੁੱਖ ਅਫ਼ਸਰ ਜਸਵੰਤ ਸਿੰਘ ਨੇ ਦੱਸਿਆ ਕਿ ਪਿੰਡ ਜਖਰਾਵਾਂ ਦੇ ਖੇਤਾਂ 'ਚ ਡਰੋਨ ਐਕਟੀਵਿਟੀ ਹੋਣ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਸਮੇਤ ਥਾਣਾ ਸਦਰ ਫਿਰੋਜ਼ਪੁਰ ਅਤੇ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੇ ਕਰਮਚਾਰੀਆਂ ਨਾਲ ਮਿਲ ਕੇ ਸਰਚ ਮੁਹਿੰਮ ਚਲਾਈ।

ਇੰਸਪੈਕਟਰ ਮੁੱਖ ਅਫ਼ਸਰ ਜਸਵੰਤ ਸਿੰਘ ਨੇ ਦੱਸਿਆ ਕਿ ਸਰਚ ਦੌਰਾਨ ਦੋਸ਼ੀ ਨਸੀਬ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਭੰਬਾ ਸਿੰਘ ਵਾਲਾ ਕਣਕ 'ਚ ਲੁਕੇ ਹੋਏ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿੱਲੋ, 488 ਗ੍ਰਾਮ ਹੈਰੋਇਨ, 1 ਮੋਟਰਸਾਈਕਲ ਅਤੇ ਮੋਬਾਇਲ ਬਰਾਮਦ ਕੀਤੇ ਗਏ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News