ਨਸ਼ਿਆਂ ਦਾ ਸਮੱਗਲਰ ਗ੍ਰਿਫਤਾਰ

11/20/2017 6:48:48 AM

ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਸ਼ਿਆਂ ਖਿਲਾਫ ਛੇੜੀ ਹੋਈ ਮੁਹਿੰਮ ਤਹਿਤ ਨਸ਼ਿਆਂ ਦੇ ਇਕ ਸਮੱਗਲਰ ਨੂੰ ਨਸ਼ੇ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਕਿਰਪਾਲ ਸਿੰਘ, ਐੱਚ. ਸੀ. ਹਰਜਿੰਦਰ ਸਿੰਘ, ਐੱਚ. ਸੀ. ਹਰੀਸ਼ ਕੁਮਾਰ, ਪੀ. ਐੱਚ. ਜੀ. ਜੋਗਾ ਸਿੰਘ ਦੇ ਨਾਲ ਗਸ਼ਤ ਕਰਦੇ ਹੋਏ ਜਦੋਂ ਡੱਲਾ ਫਾਟਕ ਕਰਾਸ ਕਰਦੇ ਹੋਏ ਪੁੱਜੇ ਤਾਂ ਚੰਡੀਗੜ੍ਹ ਬਸਤੀ ਵਲੋਂ ਇਕ ਨੌਜਵਾਨਾਂ ਨੂੰ ਪੈਦਲ ਆਉਂਦਾ ਵੇਖਿਆ, ਜੋ ਪੁਲਸ ਪਾਰਟੀ ਨੂੰ ਸਾਹਮਣੇ ਵੇਖ ਕੇ ਖਿਸਕਣ ਲੱਗਾ ਤਾਂ ਪੁਲਸ ਮੁਲਾਜ਼ਮਾਂ ਨੇ ਉਸਨੂੰ ਫੜ ਲਿਆ। ਸ਼ੱਕ ਦੇ ਆਧਾਰ 'ਤੇ ਜਦੋਂ ਉਸਦਾ ਨਾਮ ਪੁੱਛਿਆ ਤਾਂ ਉਸਨੇ ਆਪਣਾ ਨਾਮ ਵਿੱਕੀ ਪੁੱਤਰ ਨੰਦੂ ਵਾਸੀ ਚੰਡੀਗੜ੍ਹ ਬਸਤੀ ਸੁਲਤਾਨਪੁਰ ਲੋਧੀ ਦੱਸਿਆ, ਜਿਸਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਕਤ ਮੁਲਜ਼ਮ ਖਿਲਾਫ ਥਾਣਾ ਸੁਲਤਾਨਪੁਰ ਲੋਧੀ 'ਚ ਕੇਸ ਦਰਜ ਕਰ ਲਿਆ। ਇਸ ਮੌਕੇ ਐੱਚ. ਸੀ. ਕੁਲਵੰਤ ਸਿੰਘ, ਰਜਿੰਦਰ ਸਿੰਘ, ਮੁਖਤਿਆਰ ਸਿੰਘ, ਪੀ. ਜੀ. ਕੁਲਦੀਪ ਸਿੰਘ ਆਦਿ ਹਾਜ਼ਰ ਸਨ।