ਗਾਂਜੇ ਦੀ ਸਪਲਾਈ ਲੈ ਕੇ ਆ ਰਹੇ ਨਸ਼ਾ ਸਮੱਗਲਰ ਨੂੰ ਰੇਲਵੇ ਸਟੇਸ਼ਨ ਤੋਂ ਕੀਤਾ ਗ੍ਰਿਫ਼ਤਾਰ
Monday, Jul 07, 2025 - 09:31 AM (IST)

ਲੁਧਿਆਣਾ (ਗੌਤਮ) : ਬਿਹਾਰ ਤੋਂ ਗਾਂਜੇ ਦੀ ਸਪਲਾਈ ਲੈ ਕੇ ਆ ਰਹੇ ਇੱਕ ਨਸ਼ਾ ਸਮੱਗਲਰ ਨੂੰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਦੀ ਟੀਮ ਨੇ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਕੋਲੋਂ 8 ਕਿਲੋ ਗਾਂਜਾ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਖਿਲਾਫ ਨਸ਼ਾ ਸਮੱਗਲਿੰਗ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਸਾਰਨ, ਬਿਹਾਰ ਦੇ ਰਹਿਣ ਵਾਲੇ ਰਾਜੀਵ ਕੁਮਾਰ ਸਿੰਘ ਉਰਫ ਟਿੰਕੂ ਵਜੋਂ ਕੀਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮੁੰਡੇ ਨਾਲ ਬੇਹੱਦ ਸ਼ਰਮਨਾਕ ਕਾਰਾ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਬੀਰਬਲ ਦੀ ਟੀਮ ਰੇਲਵੇ ਸਟੇਸ਼ਨ ’ਤੇ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੇ ਦੇਖਿਆ ਕਿ ਉਕਤ ਮੁਲਜ਼ਮ ਰੇਲਵੇ ਸਟੇਸ਼ਨ ’ਤੇ ਬਣ ਰਹੀ ਨਵੀਂ ਇਮਾਰਤ ਦੇ ਰਸਤੇ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਸ਼ੱਕ ਹੋਣ ’ਤੇ ਟੀਮ ਨੇ ਉਸ ਨੂੰ ਰੋਕ ਕੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਤਾਂ 8 ਕਿਲੋਂ ਗਾਂਜਾ ਬਰਾਮਦ ਹੋਇਆ। ਮੁਲਜ਼ਮ ਨੂੰ ਕੋਰਟ ’ਚ ਪੇਸ਼ ਕਰ ਕੇ 1 ਦਿਨ ਦੇ ਰਿਮਾਂਡ ’ਤੇ ਲਿਆ ਗਿਆ ਹੈ। ਮੁਲਜ਼ਮ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਗਾਂਜੇ ਦੀ ਖੇਪ ਕਿਸ ਸਮੱਗਲਰ ਤੋਂ ਲੈ ਕੇ ਆਇਆ ਸੀ ਅਤੇ ਕਿਸ ਇਲਾਕੇ ’ਚ ਸਪਲਾਈ ਕਰਨੀ ਸੀ। ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਕੇ ਉਸ ਦੇ ਸੰਪਰਕਾਂ ਬਾਰੇ ’ਚ ਪਤਾ ਲਗਾਇਆ ਜਾ ਰਿਹਾ ਹੈ। ਮੁਲਜ਼ਮ ਖਿਲਾਫ ਦਰਜ ਹੋਰਨਾਂ ਮਾਮਲਿਆਂ ਨੂੰ ਲੈ ਕੇ ਵੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8