ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਮੰਗਵਾ ਕੇ ਵੇਚਣ ਵਾਲੇ ਤਸਕਰ ਚੜ੍ਹੇ ਪੁਲਸ ਅੜਿੱਕੇ, 15 ਕਰੋੜ ਦੀ ਹੈਰੋਇਨ ਬਰਾਮਦ
Tuesday, Jul 25, 2023 - 08:58 PM (IST)
ਸਿੱਧਵਾਂ ਬੇਟ (ਚਾਹਲ)- ਲੁਧਿਆਣਾ ਦਿਹਾਤੀ ਦੀ ਪੁਲਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਲਿਆ ਕੇ ਵੇਚਣ ਵਾਲੇ 2 ਨਸ਼ਾ ਤਸ਼ਕਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਕੋਲੋਂ ਪੁਲਸ ਨੇ 3 ਕਿੱਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 15 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਮਿਲੇਗੀ ਇਹ ਸਹੂਲਤ
ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਆਈ.ਜੀ. ਲੁਧਿਆਣਾ ਰੇਂਜ ਕੌਸਤੁਬ ਸ਼ਰਮਾ ਅਤੇ ਐੱਸ.ਐੱਸ.ਪੀ. ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਇੰਸਪੈਕਟਰ ਹੀਰਾ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਸ਼ੱਕੀ ਵਾਹਨਾਂ ਦੀ ਚੈਕਿੰਗ ਦੇ ਸਬੰਧ ਵਿਚ ਪੁਲ਼ ਨਹਿਰ ਸਿੱਧਵਾਂ ਬੇਟ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ 2 ਵਿਅਕਤੀ ਅਪਾਚੀ ਮੋਟਰ ਸਾਇਕਲ 'ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਦੀ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਇਕ ਬੈਗ ਮਿਲਿਆ ਜਿਸ ਉਪਰ ਉਰਦੂ ਦੀ ਭਾਸ਼ਾ ਵਿਚ ਕੁਝ ਲਿਖਿਆ ਹੋਇਆ ਸੀ। ਬੈਗ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਸ 'ਚੋਂ 3 ਕਿੱਲੋ ਹੈਰੈਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਨਾਇਬ ਸਿੰਘ ਪੁੱਤਰ ਰਾਮ ਸਿੰਘ ਵਾਸੀ ਅੱਕੂਵਾਲ ਅਤੇ ਸੁਰਿੰਦਰ ਸਿੰਘ ਪੁੱਤਰ ਦਲਵੀਰ ਸਿੰਘ ਵਾਸੀ ਖੁਰਸ਼ੈਦਪੁਰਾ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਰਾਜਪਾਲ ਪੁਰੋਹਿਤ 'ਤੇ ਪਲਟਵਾਰ, ਕਿਹਾ - "ਥੋੜ੍ਹਾ ਇੰਤਜ਼ਾਰ ਕਰੋ..."
ਪੁਲਸ ਦਾ ਕਹਿਣਾ ਹੈ ਕਿ ਉਕਤ ਮੁਲਜ਼ਮਾਂ ਨੇ ਇਹ ਹੈਰੋਇਨ ਸਰਹੱਦ ਪਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਹੈ ਜਿਸ ਨੂੰ ਉਹ ਅੱਗੇ ਮਹਿੰਗੇ ਭਾਅ ਵੇਚਦੇ ਸਨ। ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮੁੱਕਦਮੇ ਦਰਜ ਹਨ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਪੁਲਸ ਨੂੰ ਰਿਮਾਂਡ ਦੌਰਾਨ ਇਨ੍ਹਾਂ ਤੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8