ਜ਼ਮਾਨਤ ’ਤੇ ਜੇਲ੍ਹ ’ਚੋਂ ਆਇਆ ਨਸ਼ਾ ਸਮੱਗਲਰ 3 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ

Sunday, Dec 12, 2021 - 09:00 PM (IST)

ਜ਼ਮਾਨਤ ’ਤੇ ਜੇਲ੍ਹ ’ਚੋਂ ਆਇਆ ਨਸ਼ਾ ਸਮੱਗਲਰ 3 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ

ਲੁਧਿਆਣਾ (ਅਨਿਲ)-ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਨਸ਼ਾ ਸਮੱਗਲਰਾਂ ਖ਼ਿਲਾਫ ਵਿੱਢੀ ਮੁਹਿੰਮ ਦੇ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਨਸ਼ਾ ਸਮੱਗਲਰ ਨੂੰ 3 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਸਲੇਮ ਟਾਬਰੀ ਦੇ ਇਲਾਕੇ ’ਚ ਇਕ ਨਸ਼ਾ ਸਮੱਗਲਰ ਸਕੂਟਰੀ ’ਤੇ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਜਾ ਰਿਹਾ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਮੁਹੱਲਾ ਪੀਰੂਬੰਦਾ ’ਚ ਇਕ ਵਿਅਕਤੀ ਨੂੰ ਸਕੂਟਰੀ ਸਮੇਤ ਕਾਬੂ ਕਰਕੇ, ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 590 ਗ੍ਰਾਮ ਹੈਰੋਇਨ, 23 ਹਜ਼ਾਰ ਦੀ ਡਰੱਗ ਮਨੀ, ਇਕ ਇਲੈਕਟ੍ਰੋਨਿਕ ਕੰਡਾ ਅਤੇ 50 ਹਜ਼ਾਰ ਖਾਲੀ ਲਿਫਾਫੇ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਚਿਰਾਗ ਸਿੰਘ ਵਾਸੀ ਰੇਲਵੇ ਲਾਈਨ ਨੇੜੇ ਪੀਰੂ ਬੰਦਾ ਵਜੋਂ ਕੀਤੀ ਗਈ ਹੈ। ਮੁਲਜ਼ਮ ਦੇ ਖ਼ਿਲਾਫ ਮੋਹਾਲੀ ਐੱਸ. ਟੀ. ਐੱਫ. ਪੁਲਸ ਥਾਣੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਹੱਦਬੰਦੀ ਤੋਂ ਜ਼ਿਆਦਾ ਜ਼ਮੀਨ ਰੱਖਣ ਵਾਲੇ ਜ਼ਮੀਨ ਮਾਲਕਾਂ ਦਾ ਮੰਗਿਆ ਬਿਓਰਾ

ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਸ਼ੋਕ ਕੁਮਾਰ ਪਿਛਲੇ ਸਾਲ ਤੋਂ ਨਸ਼ਾ ਵੇਚ ਰਿਹਾ ਹੈ, ਜਿਸ ’ਤੇ ਪਹਿਲਾਂ ਵੀ ਸਲੇਮ ਟਾਬਰੀ ਥਾਣੇ ’ਚ ਕੇਸ ਦਰਜ ਹੈ। ਮੁਲਜ਼ਮ 9 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਉਸ ਨੇ ਆਉਂਦੇ ਹੀ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਸ਼ੋਕ ਹੈਰੋਇਨ ਦੀ ਖੇਪ ਸਲੇਮ ਟਾਬਰੀ ਦੇ ਰਹਿਣ ਵਾਲੇ ਬਿੱਟੂ ਪੁੱਤਰ ਮੰਗੀ ਨਾਮੀ ਵਿਅਕਤੀ ਤੋਂ ਥੋਕ ਦੇ ਭਾਅ ਸਸਤੇ ਰੇਟ ’ਤੇ ਹੈਰੋਇਲ ਖਰੀਦ ਕੇ ਲਿਆਇਆ ਸੀ, ਜਿਸ ਤੋਂ ਬਾਅਦ ਅਸ਼ੋਕ ਆਪਣੇ ਗਾਹਕਾਂ ਨੂੰ ਪ੍ਰਚੂਨ ’ਚ ਮਹਿੰਗੇ ਮੁੱਲ ਵੇਚ ਕੇ ਮੋਟੀ ਕਮਾਈ ਕਰਦਾ ਸੀ। ਉਕਤ ਕੇਸ ’ਚ ਪੁਲਸ ਨੇ ਬਿੱਟੂ ਨੂੰ ਵੀ ਨਾਮਜ਼ਦ ਕੀਤਾ ਹੈ, ਜੋ ਅਜੇ ਤੱਕ ਫਰਾਰ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
 


author

Manoj

Content Editor

Related News