25 ਗ੍ਰਾਮ ਹੈਰੋਇਨ ਸਮੇਤ ਨਸ਼ਾ ਸਮੱਗਲਰ ਗ੍ਰਿਫਤਾਰ

Sunday, Feb 28, 2021 - 03:08 AM (IST)

25 ਗ੍ਰਾਮ ਹੈਰੋਇਨ ਸਮੇਤ ਨਸ਼ਾ ਸਮੱਗਲਰ ਗ੍ਰਿਫਤਾਰ

ਸੁਲਤਾਨਪੁਰ ਲੋਧੀ, (ਜੋਸ਼ੀ)- ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਦਿੱਤੇ ਸਖਤ ਨਿਰਦੇਸ਼ਾਂ ਤੋਂ ਬਾਅਦ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸਰਵਨ ਸਿੰਘ ਬੱਲ ਦੀ ਅਗਵਾਈ ਹੇਠ ਪੁਲਸ ਵੱਲੋਂ ਚਲਾਈ ਮੁਹਿੰਮ ਤਹਿਤ ਪਿੰਡ ਤੋਤੀ ਦੇ ਇਕ ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸ. ਹਰਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਰਨੈਲ ਸਿੰਘ ਪੁਲਸ ਪਾਰਟੀ ਨਾਲ ਪਿੰਡ ਮਨਿਆਲਾ ਨੇੜੇ ਗਸਤ ’ਤੇ ਸਨ ਤਾਂ ਇਕ ਨੌਜਵਾਨ ਨੂੰ ਪੈਦਲ ਆਉਂਦੇ ਦੇਖਿਆ। ਪੁਲਸ ਪਾਰਟੀ ਨੂੰ ਦੇਖ ਕੇ ਉਕਤ ਨੌਜਵਾਨ ਇਕਦਮ ਖੇਤਾਂ ਵੱਲ ਨੂੰ ਮੁੜ ਪਿਆ। ਉਸ ਨੇ ਕਾਹਲੀ ਨਾਲ ਆਪਣੀ ਪੈਂਟ ਦੀ ਜੇਬ ’ਚੋਂ ਪਲਾਸਟਿਕ ਦਾ ਲਿਫਾਫਾ ਕੱਢ ਕੇ ਘਾਹ ’ਚ ਸੁੱਟ ਦਿੱਤਾ। ਸ਼ੱਕ ਪੈਣ ’ਤੇ ਪੁਲਸ ਪਾਰਟੀ ਨੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਲਿਫਾਫੇ ਦੀ ਤਲਾਸ਼ੀ ਲਈ ਤਾਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਕਰਨ ’ਤੇ ਉਸ ਨੇ ਆਪਣਾ ਨਾਂ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਰੇਸ਼ਮ ਸਿੰਘ ਵਾਸੀ ਤੋਤੀ ਦੱਸਿਆ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


author

Bharat Thapa

Content Editor

Related News