ਫਿਰੋਜ਼ਪੁਰ ''ਚ 7 ਕਿੱਲੋ ਹੈਰੋਇਨ ਸਣੇ ਇਕ ਨਸ਼ਾ ਤਸਕਰ ਗ੍ਰਿਫ਼ਤਾਰ
Tuesday, Jan 13, 2026 - 04:54 PM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਪੰਜਾਬ ਪੁਲਸ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਪਾਕਿਸਤਾਨੀ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 7 ਕਿੱਲੋ 868 ਗ੍ਰਾਮ ਹੈਰੋਇਨ ਬਰਾਮਦ ਕੀਤੀ। ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਕਾਨਫਰੰਸ 'ਚ ਇਹ ਜਾਣਕਾਰੀ ਦਿੱਤੀ।
ਐੱਸ. ਐੱਸ. ਪੀ. ਨੇ ਦੱਸਿਆ ਕਿ ਦੋ ਵੱਖ-ਵੱਖ ਮਾਮਲਿਆਂ 'ਚ 7 ਕਿੱਲੋ 868 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇੱਕ ਮਾਮਲੇ 'ਚ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 2 ਕਿੱਲੋ 306 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ਦੇ ਖ਼ਿਲਾਫ ਪਹਿਲਾਂ ਹੀ ਐੱਨ. ਡੀ. ਪੀ. ਐੱਸ. ਤਹਿਤ ਮਾਮਲੇ ਦਰਜ ਹਨ। ਦੂਜੇ ਮਾਮਲੇ 'ਚ 5 ਕਿੱਲੋ 562 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜੋ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਸੀ। ਉਨ੍ਹਾਂ ਕਿਹਾ ਕਿ ਅਸੀਂ ਹੋਰ ਜਾਂਚ ਕਰ ਰਹੇ ਹਾਂ ਕਿ ਇਹ ਹੈਰੋਇਨ ਕਿੱਥੇ ਪਹੁੰਚਾਉਣੀ ਸੀ ਅਤੇ ਦੋਸ਼ੀ ਕਿਸ ਦੇ ਸੰਪਰਕ 'ਚ ਸਨ।
