ਅਮੀਰ ਹੋਣ ਦੇ ਚੱਕਰ 'ਚ ਬਣ ਗਿਆ ਨਸ਼ਾ ਤਸਕਰ, ਹੈਰੋਇਨ ਸਣੇ ਹੁਣ ਪੁਲਸ ਨੇ ਕੀਤਾ ਗ੍ਰਿਫ਼ਤਾਰ
Saturday, Mar 08, 2025 - 06:17 PM (IST)

ਜਲੰਧਰ (ਸ਼ੋਰੀ)- ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਲੰਧਰ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ। ਐੱਸ. ਐੱਸ. ਪੀ. ਗੁਰਮੀਤ ਸਿੰਘ ਜਲੰਧਰ ਦਿਹਾਤੀ ਨੇ ਮੀਡੀਆ ਨੂੰ ਦੱਸਿਆ ਕਿ ਮਿਤੀ 7 ਮਾਰਚ ਨੂੰ ਇੰਚਾਰਜ ਸੀ. ਆਈ. ਏ. ਸਟਾਫ਼, ਇੰਸਪੈਕਟਰ ਪੁਸ਼ਪ ਬਾਲੀ ਨੂੰ ਸੂਚਨਾ ਮਿਲੀ ਕਿ ਮਕਸੂਦਾਂ ਇਲਾਕਾ ਵਿੱਚ ਨਸ਼ੇ ਦੀ ਵੱਡੀ ਡੀਲ ਹੋਣੀ ਹੈ।
ਇਸ ਉੱਤੇ ਐੱਸ. ਆਈ. ਨਿਰਮਲ ਸਿੰਘ ਦੀ ਅਗਵਾਈ ਵਿੱਚ ਇਕ ਵਿਸ਼ੇਸ਼ ਟੀਮ ਤਿਆਰ ਕਰਕੇ ਮਕਸੂਦਾਂ ਇਲਾਕੇ ਵਿੱਚ ਤਾਇਨਾਤ ਕੀਤੀ ਗਈ। ਜਦੋਂ ਪੁਲਸ ਪਾਰਟੀ ਨੇ ਬਿੱਧੀਪੁਰ ਰੇਲਵੇ ਫਾਟਕ ਨੇੜੇ ਬਸ ਸਟਾਪ 'ਤੇ ਖੜ੍ਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਤਾਂ ਤਲਾਸ਼ੀ ਦੌਰਾਨ ਉਸ ਦੇ ਸਾਈਡ ਬੈਗ ਵਿੱਚੋਂ 350 ਗ੍ਰਾਮ ਹੈਰੋਇਨ ਬਰਾਮਦ ਹੋਈ।
ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਸਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਵਰਿਆਂ, ਥਾਣਾ ਭਿੰਡੀਆਂ ਮੈਦਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ।
ਇਹ ਵੀ ਪੜ੍ਹੋ : Punjab: NRI ਨੇ ਉਡਾ 'ਤੇ 2 ਬੰਦੇ, ਕਈ ਕਿਲੋਮੀਟਰ ਘੜੀਸਿਆ ਮੋਟਰਸਾਈਕਲ, ਮੰਜ਼ਰ ਵੇਖ ਸਹਿਮੇ ਲੋਕ
ਐੱਸ. ਐੱਸ. ਪੀ. ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 49, ਮਿਤੀ 7 ਮਾਰਚ, ਜੁਰਮ 21C, 61,85, ਐੱਨ. ਡੀ. ਪੀ. ਐੱਸ. ਅਧੀਨ ਥਾਣਾ ਮਕਸੂਦਾਂ, ਜ਼ਿਲ੍ਹਾ ਜਲੰਧਰ-ਦਿਹਾਤੀ 'ਚ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਗ੍ਰਿਫ਼ਤਾਰ ਦੋਸ਼ੀ ਨੇ ਕਬੂਲਿਆ ਕਿ ਉਹ ਪਹਿਲਾਂ ਮਿਹਨਤ ਮਜ਼ਦੂਰੀ ਕਰਦਾ ਸੀ ਪਰ ਜਲਦੀ ਅਮੀਰ ਹੋਣ ਦੇ ਲਾਲਚ ਵਿੱਚ ਆ ਕੇ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ। ਉਹ ਬਾਰਡਰ ਏਰੀਆ ਤੋਂ ਸਸਤੇ ਭਾਅ 'ਤੇ ਹੈਰੋਇਨ ਲਿਆ ਕੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰ ਰਿਹਾ ਸੀ।
ਇਹ ਵੀ ਪੜ੍ਹੋ : ਗੋਰਾਇਆ 'ਚ ਵੱਡਾ ਹਾਦਸਾ, ਗੋਲ਼ੀ ਵਾਂਗ ਛੂਕਦੀ ਆਈ ਸਕੋਡਾ ਕਾਰ ਨੇ ਉਡਾ 'ਤੀਆਂ ਸ਼ੋਅਰੂਮ ਦੇ ਬਾਹਰ ਖੜ੍ਹੀਆਂ ਗੱਡੀਆਂ
ਐੱਸ. ਐੱਸ. ਪੀ. ਨੇ ਜਾਣਕਾਰੀ ਦਿੱਤੀ ਕਿ ਪੁਲਸ ਦੋਸ਼ੀ ਦੇ ਆਗੂ ਅਤੇ ਪਿਛਲੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ ਕਿ ਉਹ ਕਿਸ-ਕਿਸ ਤੋਂ ਨਸ਼ਾ ਲੈ ਰਿਹਾ ਸੀ ਅਤੇ ਕਿਸ-ਕਿਸ ਨੂੰ ਸਪਲਾਈ ਕਰ ਰਿਹਾ ਸੀ। ਦੋਸ਼ੀ ਦੀ ਚਲ, ਅਚਲ ਜਾਇਦਾਦ ਅਤੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਅਗਲੇ ਦਿਨਾਂ ਵਿੱਚ ਹੋਰ ਵੱਡੀ ਕਾਰਵਾਈ ਕੀਤੀ ਜਾ ਸਕੇ। ਸੀਨੀਅਰ ਪੁਲਸ ਕਪਤਾਨ ਜਲੰਧਰ-ਦਿਹਾਤੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ : CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e