ਲੁਧਿਆਣਾ ''ਚ ਕਰੋੜਾਂ ਦੀ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ

Wednesday, Nov 15, 2023 - 02:59 PM (IST)

ਲੁਧਿਆਣਾ ''ਚ ਕਰੋੜਾਂ ਦੀ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ

ਲੁਧਿਆਣਾ (ਵੈੱਬ ਡੈਸਕ, ਰਾਜ) : ਲੁਧਿਆਣਾ 'ਚ ਕਰੋੜਾਂ ਦੀ ਹੈਰੋਇਨ ਸਮੇਤ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਦੋਸ਼ੀ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ। ਉਸ ਕੋਲੋਂ 2 ਕਿੱਲੋ, 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਕੀਮਤ ਕਰੋੜਾਂ 'ਚ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ 'ਚ ਡੇਂਗੂ ਦਾ ਕਹਿਰ, ਇੱਕੋ ਦਿਨ 34 ਮਰੀਜ਼ ਆਏ ਸਾਹਮਣੇ

ਏ. ਸੀ. ਪੀ. ਦਵਿੰਦਰ ਚੌਧਰੀ ਦੇ ਮੁਤਾਬਕ ਫੜ੍ਹੇ ਗਏ ਦੋਸ਼ੀ ਦਾ ਭਰਾ ਧਰਮਵੀਰ ਸਿੰਘ ਵੀ ਨਸ਼ਾ ਤਸਕਰੀ ਕਰਦਾ ਸੀ, ਜੋ ਕਿ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੋਇਆ ਹੈ। ਪੁਲਸ ਵੱਲੋਂ ਫੜ੍ਹੇ ਗਏ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੰਤਰੀ ਹਰਜੋਤ ਬੈਂਸ ਨੇ ਜਨਮਦਿਨ 'ਤੇ ਗੁਰੂਘਰ ਟੇਕਿਆ ਮੱਥਾ, CM ਮਾਨ ਨੇ ਦਿੱਤੀ ਵਧਾਈ


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News