ਤਰਨਤਾਰਨ ''ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ

Saturday, Apr 25, 2026 - 07:15 PM (IST)

ਤਰਨਤਾਰਨ ''ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ

ਤਰਨਤਾਰਨ (ਰਮਨ) : ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਸ ਨੇ ਸਰਹੱਦ ਪਾਰ ਤੋਂ ਨਸ਼ਾ ਸਮੱਗਲਿੰਗ ਕਰਨ ਵਾਲੇ ਇਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਕ ਸਮੱਗਲਰ ਨੂੰ 5 ਕਿੱਲੋ 101 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 25 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਥਾਣਾ ਝਬਾਲ ਵਿਖੇ ਮੁਕੱਦਮਾ ਦਰਜ ਕਰ ਕੇ ਪੁਲਸ ਵੱਲੋਂ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਗੱਗੋਬੂਹਾ ਇਲਾਕੇ ਵਿਚ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਸ਼ੱਕੀ ਐਕਟਿਵਾ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਉਕਤ ਹੈਰੋਇਨ ਬਰਾਮਦ ਹੋਈ।

ਫੜੇ ਗਏ ਮੁਲਜ਼ਮ ਦੀ ਪਛਾਣ ਬਹਾਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਬਿਧੀ ਚੰਦ ਛੀਨਾ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਲੰਬੇ ਸਮੇਂ ਤੋਂ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿਚ ਸੀ ਅਤੇ ਡਰੋਨ ਦੀ ਮਦਦ ਨਾਲ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਨਸ਼ੇ ਦੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਐੱਸ.ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮ ਕੋਲੋਂ ਵਰਤੀ ਗਈ ਐਕਟਿਵਾ ਵੀ ਜ਼ਬਤ ਕਰ ਲਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News