ਨਸ਼ਾ ਸਮੱਗਲਰ ਬੁੱਗਾ ਨੂੰ 4 ਸਾਲ ਦੀ ਕੈਦ ਤੇ 40 ਹਜ਼ਾਰ ਜੁਰਮਾਨਾ

12/07/2017 7:05:54 AM

ਕਪੂਰਥਲਾ, (ਮਲਹੋਤਰਾ)- ਨਸ਼ਾ ਸਮੱਗਲਿੰਗ ਦੇ ਮਾਮਲੇ 'ਚ ਐਡੀਸ਼ਨਲ ਜ਼ਿਲਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਦੋਸ਼ੀ ਬੱਗਾ ਨੂੰ 4 ਸਾਲ ਦੀ ਕੈਦ ਤੇ 40 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਨਾ ਭੁਗਤਣ ਦੀ ਸੂਰਤ 'ਚ ਉਸ ਨੂੰ ਹੋਰ ਸਜ਼ਾ ਭੁਗਤਣੀ ਹੋਵੇਗੀ। ਜਾਣਕਾਰੀ ਅਨੁਸਾਰ ਥਾਣਾ ਕਬੀਰਪੁਰ ਪੁਲਸ ਪਾਰਟੀ ਨੇ ਉਕਤ ਵਿਅਕਤੀ ਨੂੰ ਸਾਲ 2014 'ਚ ਪੱਸਨ ਕਦੀਮ ਵਾਈ-ਪੁਆਇੰਟ 'ਤੇ ਨਾਕੇਬੰਦੀ ਦੌਰਾਨ 90 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਸੀ, ਜੋ ਆਸ-ਪਾਸ ਦੇ ਖੇਤਰਾਂ ਦੇ ਨਸ਼ੇੜੀ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਦਾ ਸੀ।  ਮਾਣਯੋਗ ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਣਾਉਂਦੇ ਹੋਏ ਉਕਤ ਦੋਸ਼ੀ ਨੂੰ ਸਜ਼ਾ ਸੁਣਾਈ।