ਨਸ਼ਾ ਸਮੱਗਲਰ ਨੂੰ 10 ਸਾਲ ਦੀ ਕੈਦ ਤੇ 1 ਲੱਖ ਜੁਰਮਾਨਾ

Saturday, Sep 09, 2017 - 03:25 AM (IST)

ਹੁਸ਼ਿਆਰਪੁਰ, (ਅਮਰਿੰਦਰ)- ਐਡੀਸ਼ਨਲ ਤੇ ਜ਼ਿਲਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਨਸ਼ਿਆਂ ਦੀ ਸਮੱਗਲਿੰਗ ਦੇ ਮਾਮਲੇ 'ਚ ਦੋਸ਼ੀ ਜਤਿੰਦਰ ਸਿੰਘ ਉਰਫ ਜੱਗਾ ਪੁੱਤਰ ਗੁਲਜ਼ਾਰ ਸਿੰਘ ਵਾਸੀ ਦਸੂਹਾ ਨੂੰ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਨਕਦ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ। ਜੁਰਮਾਨਾ ਰਾਸ਼ੀ ਦੀ ਅਦਾਇਗੀ ਨਾ ਕਰਨ 'ਤੇ ਦੋਸ਼ੀ ਨੂੰ 1 ਸਾਲ ਦੀ ਕੈਦ ਹੋਰ ਕੱਟਣੀ ਹੋਵੇਗੀ।
ਕੀ ਹੈ ਮਾਮਲਾ- ਗੌਰਤਲਬ ਹੈ ਕਿ ਦਸੂਹਾ ਪੁਲਸ ਨੇ 28 ਮਈ 2014 ਨੂੰ ਮੀਰਪੁਰ ਪਿੰਡ ਦੇ ਮੋੜ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਏ.ਐੱਸ.ਆਈ. ਅਜਮੇਰ ਸਿੰਘ ਨੇ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਸ ਨੂੰ ਚਕਮਾ ਦੇ ਕੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਨੇ ਜਦੋਂ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਦਸੂਹਾ ਪੁਲਸ ਨੇ ਦੋਸ਼ੀ ਜਤਿੰਦਰ ਸਿੰਘ ਉਰਫ ਜੱਗਾ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।


Related News