ਸਲੇਮ ਟਾਬਰੀ ਪੁਲਸ ਵੱਲੋਂ ਨਸ਼ਾ ਸਮੱਗਲਰ ਦੀ 36 ਲੱਖ 40 ਹਜ਼ਾਰ ਦੀ ਪ੍ਰਾਪਰਟੀ ਫ੍ਰੀਜ਼
Tuesday, Aug 06, 2024 - 06:24 PM (IST)
ਲੁਧਿਆਣਾ (ਅਨਿਲ)- ਨਸ਼ੇ ਦੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਫ੍ਰੀਜ਼ ਕਰਨ ਦੀ ਪ੍ਰਕਿਰਿਆ ਤਹਿਤ ਅੱਜ ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਮੁਹੱਲਾ ਪੀਰੂ ਬੰਦਾ ’ਚ ਇਕ ਨਸ਼ਾ ਸਮੱਗਲਰ ਦੀ ਪ੍ਰਾਪਰਟੀ ਫ੍ਰੀਜ਼ ਕੀਤੀ ਗਈ ਹੈ। ਏ. ਡੀ. ਸੀ. ਪੀ.-1 ਜਗਵਿੰਦਰ ਸਿੰਘ ਸੰਧੂ ਅਤੇ ਏ. ਸੀ. ਪੀ. ਨਾਰਥ ਆਈ. ਪੀ. ਐੱਸ. ਜੈਅੰਤ ਪੁਰੀ ਦੱਸਿਆ ਕਿ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 29 ਨਵੰਬਰ 2023 ਨੂੰ ਮਨਦੀਪ ਸਿੰਘ ਉਰਫ ਮੰਨਾ ਪੁੱਤਰ ਜੀਵਨ ਸਿੰਘ ਵਾਸੀ ਮੁਹੱਲਾ ਪੀਰੂ ਬੰਦਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਕੋਲੋਂ ਪੁਲਸ ਨੇ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - AAP ਦੇ ਜ਼ਿਲ੍ਹਾ ਪ੍ਰਧਾਨਾਂ ਨੇ CM ਮਾਨ ਦੇ ਨਾਂ ਲਿਖੇ ਮੰਗ ਪੱਤਰ, ਰੱਖੀ ਇਹ ਮੰਗ
ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖਿਲਾਫ ਥਾਣਾ ਸਲੇਮ ਟਾਬਰੀ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਅੱਜ ਕੰਪੀਟੈਂਟ ਅਥਾਰਟੀ ਤੋਂ ਨਸ਼ਾ ਸਮੱਗਲਰ ਦੀ ਪ੍ਰਾਪਰਟੀ ਫ੍ਰੀਜ਼ ਕਰਨ ਦੇ ਆਰਡਰ ਹਾਸਲ ਕਰਦੇ ਹੋਏ ਨਸ਼ਾ ਸਮੱਗਲਰ ਦੀ 36 ਲੱਖ 40 ਹਜ਼ਾਰ ਦੀ ਪ੍ਰਾਪਰਟੀ ਫ੍ਰੀਜ਼ ਕੀਤੀ ਗਈ ਹੈ। ਏ. ਡੀ. ਸੀ. ਪੀ. ਸੰਧੂ ਨੇ ਦੱਸਿਆ ਕਿ ਜਦੋਂ ਤੱਕ ਉਕਤ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਸਬੰਧੀ ਅਦਾਲਤ ਵੱਲੋਂ ਕੋਈ ਫੈਸਲਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਹ ਪ੍ਰਾਪਰਟੀ ਕੇਸ ਨਾਲ ਅਟੈਚ ਰਹੇਗੀ। ਉਨ੍ਹਾਂ ਦੱਸਿਆ ਕਿ ਪੁਲਸ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ, ਜਿਹੜਾ ਵਿਅਕਤੀ ਨਸ਼ੇ ਦਾ ਕਾਰੋਬਾਰ ਕਰੇਗਾ, ਉਸ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8