ਨਸ਼ਾ ਤਸਕਰਾਂ ਦੀ ਗੁੰਡਾਗਰਦੀ: ਪੁਲਸ ਦੀ ਮੁਖ਼ਬਰੀ ਦੇ ਸ਼ੱਕ ''ਚ ਨੌਜਵਾਨ ''ਤੇ ਕੀਤਾ ਕਾਤਲਾਨਾ ਹਮਲਾ
Saturday, Mar 14, 2026 - 09:17 AM (IST)
ਲੁਧਿਆਣਾ (ਰਾਜ) : ਉਦਯੋਗਿਕ ਨਗਰੀ ਵਿੱਚ ਨਸ਼ਾ ਤਸਕਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਹ ਪੁਲਸ ਦੇ ਮਦਦਗਾਰਾਂ ਨੂੰ ਸ਼ਰੇਆਮ ਨਿਸ਼ਾਨਾ ਬਣਾਉਣ ਲੱਗੇ ਹਨ। ਇੱਕ ਤਾਜ਼ਾ ਮਾਮਲੇ ਵਿੱਚ ਨਸ਼ਾ ਤਸਕਰੀ ਦੀ ਸੂਚਨਾ ਪੁਲਸ ਨੂੰ ਦੇਣ ਦੇ ਸ਼ੱਕ ਵਿੱਚ ਕੁਝ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ। ਜ਼ਖ਼ਮੀ ਨੌਜਵਾਨ ਨੇ ਦੋਸ਼ ਲਾਇਆ ਹੈ ਕਿ ਹਮਲਾਵਰਾਂ ਨੂੰ ਸ਼ੱਕ ਸੀ ਕਿ ਉਹ ਉਨ੍ਹਾਂ ਦੇ ਕਾਲੇ ਧੰਦੇ ਦੀ ਮੁਖ਼ਬਰੀ ਪੁਲਸ ਕੋਲ ਕਰਦਾ ਹੈ।
ਇਹ ਵੀ ਪੜ੍ਹੋ - ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ ਸਰਕਾਰ ਦਾ ਝਟਕਾ
ਕੰਮ 'ਤੇ ਬੈਠੇ ਨੌਜਵਾਨ 'ਤੇ ਬੋਲਿਆ ਹਮਲਾ
ਪੀੜਤ ਵਿਕਾਸ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਇਹ ਘਟਨਾ 28 ਫਰਵਰੀ ਦੀ ਸ਼ਾਮ ਕਰੀਬ 7:00 ਵਜੇ ਦੀ ਹੈ। ਉਸ ਵਕਤ ਉਹ ਆਪਣੇ ਕੰਮ 'ਤੇ ਬੈਠਾ ਹੋਇਆ ਸੀ ਕਿ ਅਚਾਨਕ ਦੀਪਕ, ਪ੍ਰਿੰਸ, ਰਵੀ ਅਤੇ ਸੁੱਖੀ ਨਾਮਕ ਨੌਜਵਾਨ ਆਪਣੇ 4-5 ਅਣਪਛਾਤੇ ਸਾਥੀਆਂ ਸਮੇਤ ਉੱਥੇ ਧਾਵਾ ਬੋਲ ਦਿੱਤਾ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦਾ, ਮੁਲਜ਼ਮਾਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਜੰਮ ਕੇ ਕੁੱਟਮਾਰ ਕੀਤੀ। ਪੀੜਤ ਦੇ ਅਨੁਸਾਰ, ਇਸ ਹਮਲੇ ਦੀ ਮੁੱਖ ਵਜ੍ਹਾ ਪੁਰਾਣੀ ਰੰਜਿਸ਼ ਅਤੇ ਨਸ਼ਾ ਤਸਕਰੀ ਹੈ। ਮੁਲਜ਼ਮ ਉਸ ਨੂੰ ਲੰਬੇ ਸਮੇਂ ਤੋਂ ਧਮਕੀਆਂ ਦੇ ਰਹੇ ਸਨ, ਕਿਉਂਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਉਹ ਇਲਾਕੇ ਵਿੱਚ ਉਨ੍ਹਾਂ ਵੱਲੋਂ ਵੇਚੇ ਜਾ ਰਹੇ ਨਸ਼ੇ ਦੇ ਕਾਰੋਬਾਰ ਦੀ ਜਾਣਕਾਰੀ ਗੁਪਤ ਰੂਪ ਵਿੱਚ ਪੁਲਸ ਤੱਕ ਪਹੁੰਚਾਉਂਦਾ ਹੈ।
ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਇਸੇ ਸ਼ੱਕ ਦੇ ਚਲਦਿਆਂ ਮੁਲਜ਼ਮਾਂ ਨੇ ਯੋਜਨਾਬੱਧ ਤਰੀਕੇ ਨਾਲ ਉਸ 'ਤੇ ਹਮਲਾ ਕਰ ਦਿੱਤਾ ਤਾਂ ਜੋ ਉਸ ਨੂੰ ਡਰਾਇਆ-ਧਮਕਾਇਆ ਜਾ ਸਕੇ। ਓਧਰ, ਇਸ ਮਾਮਲੇ ਦੇ ਸਬੰਧ ਵਿਚ ਪੁਲਸ ਦਾ ਕਹਿਣਾ ਹੈ ਕਿ ਪੀੜਤ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਨਸ਼ਾ ਤਸਕਰਾਂ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਹੀ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
