ਨਸ਼ਾ ਸਮੱਗਲਰ ਅੱਤਵਾਦੀਆਂ ਨਾਲੋਂ ਵੀ ਜ਼ਿਆਦਾ ਮਾੜੇ : ਧੰਨਾ

08/22/2017 5:55:10 PM

ਅੰਮ੍ਰਿਤਸਰ, (ਛੀਨਾ) - ਏਕਤਾ ਮੰਚ ਵੈੱਲਫੇਅਰ ਸੁਸਾਇਟੀ (ਰਜਿ.) ਦੇ ਪ੍ਰਧਾਨ ਸਵਰਨਜੀਤ ਸਿੰਘ ਧੰਨਾ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਨੇ ਨਸ਼ਾ ਸਮੱਗਲਰਾਂ ਨੂੰ ਭਾਜੜਾਂ ਪਾ ਕੇ ਰੱਖ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੁਲਸ ਅਧਿਕਾਰੀਆਂ ਨੂੰ ਸਖਤੀ ਨਾਲ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਨਸ਼ਾ ਸਮੱਗਲਰ ਨੂੰ ਬਖਸ਼ਿਆ ਨਾ ਜਾਵੇ ਅਤੇ ਉਨ੍ਹਾਂ ਦੀਆਂ ਸਭ ਜਾਇਦਾਦਾਂ ਕੁਰਕ ਕੀਤੀਆਂ ਜਾਣ। 
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਅੱਤਵਾਦੀਆਂ ਨਾਲੋਂ ਵੀ ਜ਼ਿਆਦਾ ਮਾੜੇ ਹਨ ਜਿਹੜੇ ਆਪਣੇ ਨਿੱਜੀ ਸਵਾਰਥਾਂ ਖਾਤਰ ਭੋਲੇ ਭਾਲੇ ਨੌਜਵਾਨਾਂ ਦੀਆਂ ਜ਼ਿੰਦਗੀਆਂ 'ਚ ਨਸ਼ੇ ਦਾ ਜ਼ਹਿਰ ਘੋਲ ਕੇ ਉਨ੍ਹਾਂ ਨੂੰ ਮੌਤ ਦੇ ਮੂੰਹ 'ਚ ਧੱਕਦੇ ਹਨ। ਸ. ਧੰਨਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ 'ਚ ਹਰ ਨਾਗਰਿਕ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸਾਡੇ ਗੁਰੂਆਂ, ਪੀਰਾਂ ਦੀ ਧਰਤੀ ਤੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਹਮੇਸ਼ਾ ਲਈ ਖਤਮ ਹੋ ਜਾਵੇ। ਇਸ ਸਮੇਂ ਗੁਰਦੀਪ ਸਿੰਘ, ਅਮਰਦੀਪ ਸਿੰਘ, ਦਵਿੰਦਰ ਸਿੰਘ ਰਿੰਕੂ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ। 
 


Related News