15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

06/23/2018 5:49:12 AM

ਕਪੂਰਥਲਾ, (ਮਲਹੋਤਰਾ)- ਨਸ਼ਾ ਸਮੱਗਲਰਾਂ ਵਿਰੁੱਧ ਐੱਸ. ਟੀ. ਐੱਫ. ਦੇ ਏ. ਆਈ. ਜੀ. ਮੁਖਵਿੰਦਰ ਸਿੰਘ ਭੁੱਲਰ ਤੇ ਡੀ. ਐੱਸ. ਪੀ. ਸਰਬਜੀਤ ਸਿੰਘ ਦੇ ਆਦੇਸ਼ਾਂ 'ਤੇ ਚਲਾਈ ਗਈ ਮੁਹਿੰਮ ਦੇ ਤਹਿਤ ਐੱਸ. ਟੀ. ਐੱਫ. ਇੰਚਾਰਜ ਸਲਵੈਸਟਰ ਮਸੀਹ ਨੇ ਕਿਸੇ ਖਾਸ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਸਮੇਤ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਦੇ ਇੰਚਾਰਜ ਸਲਵੈਸਟਰ ਮਸੀਹ ਨੇ ਕਿਸੇ ਖਾਸ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਸਮੇਤ ਫੱਤੂਢੀਂਗਾ ਮਾਰਗ 'ਤੇ ਨਾਕੇਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਪੁਲਸ ਪਾਰਟੀ ਨੇ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਆਉਂਦੇ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ, ਜਿਸ ਨੇ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਕਾਬੂ ਕਰ ਲਿਆ। ਪੁੱਛਗਿਛ ਦੌਰਾਨ ਦੋਸ਼ੀ ਨੇ ਆਪਣਾ ਨਾਂ ਜੱਸਾ ਪੁੱਤਰ ਬਾਜ ਸਿੰਘ ਨਿਵਾਸੀ ਪਿੰਡ ਨਵਾਂ ਪਿੰਡ ਭੱਠੇ ਜ਼ਿਲਾ ਕਪੂਰਥਲਾ ਦੱਸਿਆ।