ਗਾਹਕਾਂ ਦੀ ਉਡੀਕ ਕਰ ਰਹੀਆਂ ਸੋਨਾ ਤੇ ਸਿੰਮੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Monday, Dec 09, 2024 - 01:21 PM (IST)
![ਗਾਹਕਾਂ ਦੀ ਉਡੀਕ ਕਰ ਰਹੀਆਂ ਸੋਨਾ ਤੇ ਸਿੰਮੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ](https://static.jagbani.com/multimedia/2024_12image_16_56_418850419arrested1.jpg)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ 2 ਔਰਤਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਬੀਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਨੀਤਾ ਕੌਰ ਦੀ ਪੁਲਸ ਟੀਮ ਗਸ਼ਤ ਦੌਰਾਨ ਕਾਕੋਵਾਲ ਰੋਡ 'ਤੇ ਮੌਜੂਦ ਸੀ ਤੇ ਇਸੇ ਦੌਰਾਨ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ 2 ਔਰਤਾਂ ਆਪਣੇ ਘਰ ਦੇ ਬਾਹਰ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਇਸ ਮਗਰੋਂ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਵਾਵਾ ਕਾਲੋਨੀ ਵਿਚ ਰੇਡ ਕੀਤੀ ਤੇ ਇੱਥੇ ਪੁਲਸ ਨੇ ਮਹਿਲਾ ਨਸ਼ਾ ਤਸਕਰ ਸੋਨਾ ਪਤਨੀ ਸੋਡੀ ਰਾਮ ਤੇ ਸਿੰਮੀ ਪੁੱਤਰੀ ਭੁਪਿੰਦਰ ਲਾਲ ਵਾਸੀ ਵਾਵਾ ਕਾਲੋਨੀ ਕਾਕੋਵਾਲ ਨੂੰ 105 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਦੋਹਾਂ ਮਹਿਲਾ ਨਸ਼ਾ ਤਸਕਰਾਂ ਦੇ ਖ਼ਿਲਾਫ਼ ਥਾਣਾ ਜੋਧੇਵਾਲ ਵਿਚ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8