437 ਗ੍ਰਾਮ ਹੈਰੋਇਨ , 1 ਮੋਟਰਸਾਇਕਲ ਸਣੇ 2 ਪੁਲਸ ਅੜਿੱਕੇ , ਮਾਮਲਾ ਦਰਜ
Thursday, Dec 19, 2024 - 12:15 PM (IST)
ਜਲਾਲਾਬਾਦ (ਜਤਿੰਦਰ,ਆਦਰਸ਼): ਸਬ ਡਵੀਜਨ ਡੀ.ਐੱਸ.ਪੀ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ 437 ਗ੍ਰਾਮ ਹੈਰੋਇਨ ਮੋਟਰਸਾਇਕਲ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਸ਼ੈੱਡ ਕੋਲ ਪਹੁੰਚੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਊਰਫ ਹੈਪੀ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮਲਕਜਾਂਦਾ ਥਾਣਾ ਅਮੀਰ ਖਾਸ ਅਤੇ ਕੁਲਦੀਪ ਸਿੰਘ ਊਰਫ ਬਾਗੀ ਪੁੱਤਰ ਬਲਵੀਰ ਸਿੰਘ ਵਾਸੀ ਛਾਂਗਾ ਰਾਏ ਹਿਠਾੜ ਗੁਰੂਹਰਸਹਾਏ ਜੋ ਹੈਰੋਇਨ ਵੇਚਣ ਦੇ ਆਦੀ ਹਨ ਤੇ ਅੱਜ ਵੀ ਹੈਰੋਇਨ ਵੇਚਣ ਲਈ ਆ ਰਹੇ ਹਨ। ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਕਿਹਾ ਕਿ ਇਤਲਾਹ ਠੋਸ ਹੋਣ 'ਤੇ ਪੁਲਸ ਵੱਲੋਂ ਨਾਕਾਬੰਦੀ ਕਰਕੇ ਦੋਵਾਂ ਨੂੰ 437 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ ਅਤੇ ਉਨ੍ਹਾਂ ਨੂੰ ਆਦਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8