ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨ ਤੋਂ ਨਸ਼ਾ ਮੰਗਵਾਉਣ ਵਾਲੇ ਤਸਕਰ ਕਾਬੂ, ਕਰੋੜਾਂ ਦੀ ਹੈਰੋਇਨ ਬਰਾਮਦ
Sunday, Dec 03, 2023 - 02:56 AM (IST)
ਤਰਨਤਾਰਨ (ਰਮਨ ਚਾਵਲਾ): ਸੀ.ਆਈ.ਏ. ਸਟਾਫ ਤਰਨਤਰਨ ਦੀ ਪੁਲਸ ਨੇ 3 ਸਮੱਗਲਰਾਂ ਨੂੰ 3 ਕਿਲੋ 100 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਣੇ ਗ੍ਰਿਫ਼ਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 15 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਮੁਕੰਮਲ, ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਵਿਚਾਰ ਵਟਾਂਦਰਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਜਦੋਂ ਅੰਮ੍ਰਿਤਸਰ ਰੋਡ ਭਿੱਖੀਵਿੰਡ ਵਿਖੇ ਮੌਜੂਦ ਸੀ ਤਾਂ ਅੰਮ੍ਰਿਤਸਰ ਵਲੋਂ ਇਕ ਸਵਿਫਟ ਡਿਜ਼ਾਇਰ ਕਾਰ ਆਉਂਦੀ ਨਜ਼ਰ ਆਈ, ਜਿਸ ਨੂੰ ਪੁਲਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਗੱਡੀ ਰੋਕਣ ਦੀ ਬਜਾਏ ਤੇਜ਼ ਰਫਤਾਰ ਨਾਲ ਭਜਾ ਲਈ, ਜਿਸ ਤੋਂ ਬਾਅਦ ਕਾਰ ਚਾਲਕ ਅਨੰਦਪੁਰ ਸਤਿਸੰਗ ਭਵਨ ਭਿੱਖੀਵਿੰਡ ਨਜ਼ਦੀਕ ਕਾਰ ਨੂੰ ਛੱਡ ਕੇ ਦੌੜਨ ਲੱਗੇ।
ਇਹ ਖ਼ਬਰ ਵੀ ਪੜ੍ਹੋ - ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਵਫ਼ਦ, ਭੁੱਖ ਹੜਤਾਲ ਨਾ ਕਰਨ ਦੀ ਅਪੀਲ
ਇਸ ਦੌਰਾਨ ਪੁਲਸ ਪਾਰਟੀ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਪਾਸੋਂ ਕੁੱਲ੍ਹ 3 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦਕਿ ਇਕ ਮੁਲਜ਼ਮ ਭੱਜਣ ਵਿਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਸਮੱਗਲਰ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਸੁਖਵੰਤ ਸਿੰਘ, ਜਗਬੀਰ ਸਿੰਘ ਉਰਫ ਜੱਗਾ ਪੁੱਤਰ ਕਾਬਲ ਸਿੰਘ ਅਤੇ ਕਾਰ ਚਾਲਕ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਹਰਪਾਲ ਸਿੰਘ ਪੁੱਤਰ ਹੰਸਾ ਸਿੰਘ ਸਾਰੇ ਵਾਸੀਆਨ ਸਰਹੱਦੀ ਪਿੰਡ ਮਹਿੰਦੀਪੁਰ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ ਜਦ ਕਿ ਫਰਾਰ ਮੁਲਜ਼ਮ ਗੁਰਲਾਲ ਸਿੰਘ ਉਰਫ ਗੱਬਰ ਪੁੱਤਰ ਹੀਰਾ ਸਿੰਘ ਵਾਸੀ ਮਹਿੰਦੀਪੁਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਐੱਸ.ਐੱਸ.ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਹੈਰੋਇਨ ਦੀਆਂ ਖੇਪਾਂ ਮੰਗਵਾਉਂਦੇ ਸਨ, ਜਿਸਦੀ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਐੱਸ.ਪੀ ਸਥਾਨਕ ਮਨਿੰਦਰ ਸਿੰਘ, ਡੀ.ਐੱਸ.ਪੀ.ਡੀ ਅਰੁਣ ਸ਼ਰਮਾ, ਸੀ.ਆਈ.ਏ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਸਮੇਤ ਹੋਰ ਕਰਮਚਾਰੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8