ਜ਼ਮਾਨਤ ''ਤੇ ਬਾਹਰ ਆਇਆ ਨਸ਼ਾ ਤਸਕਰ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

Tuesday, Jan 28, 2020 - 08:38 PM (IST)

ਜ਼ਮਾਨਤ ''ਤੇ ਬਾਹਰ ਆਇਆ ਨਸ਼ਾ ਤਸਕਰ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

ਲੁਧਿਆਣਾ,(ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਇਕ ਨਸ਼ਾ ਤਸਕਰ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਐਸ. ਟੀ. ਐਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਨਸ਼ਾ ਤਸਕਰ ਸੈਕਟਰ-39 'ਚ ਮੋਟਰਸਾਈਕਲ 'ਤੇ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ। ਜਿਸ 'ਤੇ ਐਸ. ਟੀ. ਐਫ. ਨੇ ਤੁਰੰਤ ਕਾਰਵਾਈ ਕਰਦੇ ਹੋਏ ਸੈਕਟਰ-39 ਦੇ ਟੀ ਪੁਆਇੰਟ 'ਤੇ ਸਪੈਸ਼ਲ ਨਾਕਾਬੰਦੀ ਕੀਤੀ ਤਾਂ ਉਸ ਸਮੇਂ ਸਾਹਮਣੇ ਤੋਂ ਇਕ ਵਿਅਕਤੀ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ, ਜਦ ਪੁਲਸ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 360 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੀਬ ਇਕ ਕਰੋੜ 55 ਲੱਖ ਰੁਪਏ ਕੀਮਤ ਆਂਕੀ ਜਾ ਰਹੀ ਹੈ। ਪੁਲਸ ਨੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਦੀ ਪਛਾਣ ਵਰਿੰਦਰ ਕੁਮਾਰ ਸੋਨੂੰ (25) ਵਾਸੀ ਸਤਜੋਤ ਨਗਰ ਧਾਦਰਾ ਦੇ ਰੂਪ 'ਚ ਕੀਤੀ। ਦੋਸ਼ੀ ਖਿਲਾਫ ਮੋਹਾਲੀ ਐਸ. ਟੀ. ਐਫ. ਪੁਲਸ ਸਟੇਸ਼ਨ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 
 


Related News